ਸੇਵਾ ਸਿੰਘ ਸੇਖਵਾਂ ਨੂੰ ਸੱਜਣ ਕੁਮਾਰ ਦੇ ਦੇਸ਼ ਛੱਡਣ ਦਾ ਸ਼ੱਕ

ਚੰਡੀਗੜ੍ਹ, 18 ਫਰਵਰੀ – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ 1984 ਦੇ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਵਲੋਂ ਦੇਸ਼ ਛੱਡ ਕੇ ਜਾਣ ਦੇ ਸ਼ੱਕ ਦੇ ਮੱਦੇਨਜ਼ਰ ਸਖਤੀ ਵਰਤਣ ਦੇ ਨਿਰਦੇਸ਼ ਜਾਰੀ ਕਰਨ।
ਏਥੋਂ ਜਾਰੀ ਇਕ ਬਿਆਨ ਵਿੱਚ ਸੇਖਵਾਂ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਮਾਣਯੋਗ ਅਦਾਲਤ ਵਲੋਂ ਤਿੰਨ ਮੌਕੇ ਦਿੱਤੇ ਜਾਣ ਦੇ ਬਾਵਜੂਦ ਉਹ ਕੜਕੜਡੂਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਸੱਜਣ ਕੁਮਾਰ ਆਪਣੀ ਅਪੀਲ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੋਣ ਦਾ ਬਹਾਨਾ ਬਣਾ ਕੇ ਜਾਣਬੁੱਝ ਕੇ ਕਾਨੂੰਨੀ ਪ੍ਰਕਿਰਿਆ ਨੂੰ ਗੁੰਮਰਾਹ ਕਰਨ ਅਤੇ ਜਾਂਚ ਏਜੰਸੀ ਦਾ ਧਿਆਨ ਹਟਾਉਣ ਦੀ ਸੋਚੀ ਸਮਝੀ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਭਾਰਤ ਦੇ ਕਿਸੇ ਵੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ। ਉਸ ਦੇ ਦੇਸ਼ ਵਿੱਚੋਂ ਚਲੇ ਜਾਣ ਤੇ ਹਜ਼ਾਰਾਂ ਪੀੜਤ ਪਰਿਵਾਰਾਂ ਦੀ ਇਨਸਾਫ ਦੀ ਅਖੀਰਲੀ ਉਮੀਦ ਵੀ ਟੁੱਟ ਜਾਵੇਗੀ।

Leave a Reply

ਤਾਜ਼ਾ ਖ਼ਬਰ

Punjab Insurance Inc At Middle
Copyright © 2010 · All Rights Reserved