Close
Menu

ਅਕਾਲੀਆਂ ਵੱਲੋਂ ਕੀਤੇ ਵਿਨਾਸ਼ ਦੀ ਪੁਸ਼ਟੀ ਮੋਦੀ ਸਰਕਾਰ ਨੇ ਵੀ ਕੀਤੀ: ਨਵਜੋਤ ਸਿੱਧੂ

-- 18 May,2017

ਚੰਡੀਗੜ੍ਹ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਇੱਕ ਦਹਾਕਾ ਰਾਜ ਦੇ ਕੀਤੇ ਵਿਨਾਸ਼ ’ਤੇ ਮੋਦੀ ਸਰਕਾਰ ਨੇ ਵੀ ਮੋਹਰ ਲਾ ਦਿੱਤੀ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਇੱਕ ਪੱਤਰ ਵਿੱਚ ਸੂਬੇ ਦੀਆਂ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਕੇਂਦਰੀ ਅਤੇ ਸੂਬਾਈ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਘੋਰ ਵਿੱਤੀ ਬੇਨਿਯਮੀਆਂ ਵੱਲ ਇਸ਼ਾਰਾ ਕੀਤਾ ਗਿਆ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪੱਤਰ ਅਨੁਸਾਰ ਨਾ ਸਿਰਫ ਪਿਛਲੀ ਸੂਬਾ ਸਰਕਾਰ ਵੱਲੋਂ ਆਪਣਾ ਹਿੱਸਾ ਜਾਰੀ ਨਹੀਂ ਕੀਤਾ ਗਿਆ ਸਗੋਂ ਕੇਂਦਰ ਦਾ ਹਿੱਸਾ ਜਾਰੀ ਕਰਨ ਵਿੱਚ ਵੀ ਕਾਫ਼ੀ ਦੇਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰਾਲੇ ਅਨੁਸਾਰ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਮਾਹਿਰਾਂ ਦੀ ਨਿਯੁਕਤੀ ਦੀ ਫੰਡਿੰਗ ਉਸ ਵੱਲੋਂ ਕੀਤੀ ਜਾਂਦੀ ਹੈ ਪਰ ਬੀਤੀ ਸਰਕਾਰ ਨੇ ਇਨ੍ਹਾਂ ਨੂੰ ਭਰਮ ਵਿੱਚ ਕੋਈ ਰੁਚੀ ਨਹੀਂ ਦਿਖਾਈ ਜਿਸਦਾ ਉਸ ਵੱਲੋਂ ਜਵਾਬ ਦੇਣਾ ਬਣਦਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਨੇ ਕਿਹਾ ਕਿ ਅਕਾਲੀ ਸਮਾਰਟ ਸਿਟੀ ਮਿਸ਼ਨ ਦਾ ਰਾਗ ਅਲਾਪਦੇ ਰਹੇ ਪਰ ਸੱਚ ਤਾਂ ਇਹ ਹੈ ਕਿ ਇਸ ਤਹਿਤ ਅਜੇ ਤੱਕ ਕਿਸੇ ਵੀ ਪ੍ਰੋਜੈਕਟ ਦਾ ਟੈਂਡਰ ਨਹੀਂ ਕੀਤਾ ਗਿਆ ਅਤੇ ‘ਅਮਰੁਤ’ ਮਿਸ਼ਨ ਨੂੰ ਲਾਗੂ ਕਰਨ ਵਿਚ ਦੇਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਸਿਰਫ ਇੱਕ ਹੀ ਸ਼ਹਿਰੀ ਸਥਾਨਕ ਸਰਕਾਰ ਨੂੰ ਖੁੱਲ੍ਹੇ ਵਿੱਚ ਪਖਾਨੇ ਤੋਂ ਮੁਕਤ ਐਲਾਨਿਆ ਗਿਆ ਹੈ ਜੋ ਕਿ ਸਵੱਛ ਭਾਰਤ ਮਿਸ਼ਨ ਉੱਤੇ ਸਵਾਲ ਖੜ੍ਹੇ ਕਰਦਾ ਹੈ।

Facebook Comment
Project by : XtremeStudioz