Close
Menu
Breaking News:

ਅਰੁਣਾਚਲ ਪ੍ਰਦੇਸ਼ ਵੱਲੋਂ ਆਨੰਦ ਮੈਰਿਜ ਐਕਟ ਨੂੰ ਸਹਿਮਤੀ

-- 11 March,2018

ਨਵੀਂ ਦਿੱਲੀ, ਅਰੁਣਾਚਲ ਪ੍ਰਦੇਸ਼ ਸਰਕਾਰ ਨੇ  ਸੂਬੇ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਐਕਟ ਨੂੰ ਲਾਗੂ ਕਰਨ ਦੀ ਜਾਣਕਾਰੀ  ਦਿੰਦਿਆਂ ਕਾਨੂੰਨ ਤੇ ਨਿਆਂ ਵਿਭਾਗ ਦੇ ਡਿਪਟੀ ਸਕੱਤਰ ਨੇ ਮਹਿਲਾ ਤੇ ਬਾਲ ਵਿਕਾਸ ਸਕੱਤਰ ਨੂੰ ਲਿਖਿਆ ਹੈ ਕਿ ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਮੁਹੱਈਆ ਕਰਵਾਈ ਸੂਚਨਾ ਮਗਰੋਂ ਆਪਣਾ ਇਰਾਦਾ ਬਦਲ ਲਿਆ ਹੈ।
ਸਰਕਾਰ ਨੇ ਫੈਸਲਾ ਕੀਤਾ ਸੀ ਕਿ ਰਾਜ ਵਿਚ ਸਿੱਖਾਂ ਦੀ ਗਿਣਤੀ ਘੱਟ ਹੋਣ ਦੇ ਮੱਦੇਨਜ਼ਰ ਆਨੰਦ ਮੈਰਿਜ ਐਕਟ ਲਾਗੂ ਨਾ ਕੀਤਾ ਜਾਵੇ।
ਪੱਤਰ ਮੁਤਾਬਕ ਮਾਮਲੇ ਦੀ ਦੁਬਾਰਾ  ਸਮੀਖਿਆ ਕੀਤੀ ਗਈ ਤੇ  ਪਾਇਆ ਗਿਆ ਕਿ ਸੋਧ ਐਕਟ 2012 ਦੀ ਧਾਰਾ 6 ਦੇ ਤਹਿਤ ਰਾਜ  ਸਰਕਾਰ ਸੂਬੇ ਵਿਚ ਐਕਟ ਤਹਿਤ ਸਿੱਖ ਭਾਈਚਾਰੇ ਦੇ ਵਿਆਹਾਂ ਦੀ ਰਜਿਸਟਰੇਸ਼ਨ ਵਾਸਤੇ ਨਿਯਮ ਬਣਾ ਸਕਦੀ ਹੈ।

Facebook Comment
Project by : XtremeStudioz