Close
Menu

ਗੁਜਰਾਤ ਹਿੰਸਾ: 20 ਹਜ਼ਾਰ ਲੋਕਾਂ ਨੇ ਹਿਜਰਤ ਕੀਤੀ

-- 10 October,2018

ਮੁੱਖ ਮੰਤਰੀ ਵੱਲੋਂ ਸ਼ਾਂਤੀ ਦੀ ਅਪੀਲ;  431 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਅਹਿਮਦਾਬਾਦ, ਗੁਜਰਾਤ ਵਿੱਚ ਇਕ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹਿੰਦੀ ਭਾਸ਼ਾ ਬੋਲਣ ਵਾਲਿਆਂ ’ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਿੱਚ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਸੋਮਵਾਰ ਨੂੰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਥੇ ਹੀ ਇਕ ਸੰਗਠਨ ਨੇ ਦਾਅਵਾ ਕੀਤਾ ਕਿ ਹਮਲਿਆਂ ਤੋਂ ਬਾਅਦ 20 ਹਜ਼ਾਰ ਤੋਂ ਵੱਧ ਪਰਵਾਸੀ ਰਾਜ ਤੋਂ ਬਾਹਰ ਚਲੇ ਗਏ ਹਨ। ਰੂਪਾਨੀ ਨੇ ਦਾਅਵਾ ਕੀਤਾ ਕਿ ਪਿਛਲੇ 48 ਘੰਟਿਆਂ ਵਿੱਚ ਅਜਿਹੀ ਕੋਈ ਘਟਨਾ ਨਹੀਂ ਹੋਈ ਹੈ। ਸੂਬੇ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਕਿਹਾ ਕਿ ਪ੍ਰਵਾਸੀਆਂ ਦੀ ਸੁਰੱਖਿਆ ਲਈ ਸਨਅਤੀ ਖੇਤਰਾਂ ਵਿੱਚ ਵਾਧੂ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਦੱਸਿਆ ਸੀ ਕਿ 28 ਸਤੰਬਰ ਨੂੰ ਸਾਬਰਕਾਂਠਾ ਜ਼ਿਲ੍ਹੇ ਵਿੱਚ 14 ਮਹੀਨੇ ਦੀ ਇਕ ਬੱਚੀ ਨਾਲ ਕਥਿਤ ਬਲਾਤਕਾਰ ਤੋਂ ਬਾਅਦ ਛੇ ਜ਼ਿਲ੍ਹਿਆਂ ਵਿੱਚ ਹਿੰਦੀ ਭਾਸ਼ਾ ਬੋਲਣ ਵਾਲੇ ਲੋਕਾਂ ’ਤੇ ਹਮਲਿਆਂ ਦੀਆਂ ਕਈ ਘਟਨਾਵਾਂ ਹੋਈਆਂ ਹਨ। ਸਰਕਾਰ ਨੇ ਕਿਹਾ ਕਿ ਹਿੰਸਾ ਦੀਆਂ ਘਟਨਾਵਾਂ ਦੇ ਸਿਲਸਿਲੇ ਵਿੱਚ 431 ਤੋਂ ਵੱਧ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ 56 ਕੇਸ ਦਰਜ ਕੀਤੇ ਗਏ ਹਨ। ਬਲਾਤਕਾਰ ਦੇ ਮਾਮਲੇ ਵਿੱਚ ਇਕ ਪਰਵਾਸੀ ਮਜ਼ਦੂਰ ਨੂੰ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਹਿੰਸਾ ਦੀ ਸ਼ੁਰੂਆਤ ਹੋਈ ਸੀ। ਉੱਤਰ ਭਾਰਤੀ ਵਿਕਾਸ ਪ੍ਰੀਸ਼ਦ ਦੇ ਮੁਖੀ ਮਹੇਸ਼ ਸਿੰਘ ਕੁਸ਼ਵਾਹ ਨੇ ਦਾਅਵਾ ਕੀਤਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਕੇ ਕਰੀਬ 20 ਹਜ਼ਾਰ ਲੋਕ ਗੁਜਰਾਤ ਤੋਂ ਹਿਜਰਤ ਕਰ ਗਏ ਹਨ। ਰੁੂਪਾਨੀ ਨੇ ਕਿਹਾ ਕਿ ਪੁਲੀਸ ਨੇ ਸਥਿਤੀ ’ਤੇ ਕਾਬੂ ਪਾ ਲਿਆ ਹੈ।

ਅਧਿਕਾਰੀ ਗੁਜਰਾਤ ਸਰਕਾਰ ਦੇ ਸੰਪਰਕ ਵਿੱਚ ਹਨ: ਨਿਤੀਸ਼

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੁਜਰਾਤ ਮਾਮਲੇ ’ਤੇ ਸੋਮਵਾਰ ਨੂੰ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਅਤੇ ਉਥੋਂ ਦੇ ਮੁੱਖ ਸਕੱਤਰ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਜਰਾਤ ਵਿੱਚ ਗ਼ੈਰ-ਗੁਜਰਾਤੀਆਂ, ਵਿਸ਼ੇਸ਼ ਤੌਰ ’ਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਵਸਨੀਕਾਂ ’ਤੇ ਹੋ ਰਹੇ ਹਮਲਿਆਂ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਸਕੱਤਰ ਤੇ ਪੁਲੀਸ ਮੁਖੀ ਉਨ੍ਹਾਂ ਦੇ ਸੰਪਰਕ ਵਿੱਚ ਹਨ।

Facebook Comment
Project by : XtremeStudioz