Close
Menu

ਚਿਦੰਬਰਮ ਅਤੇ ਕਾਰਤੀ ਦੀ ਗ੍ਰਿਫ਼ਤਾਰੀ ਉੱਤੇ 7 ਅਗਸਤ ਤੱਕ ਰੋਕ

-- 11 July,2018

ਨਵੀਂ ਦਿੱਲੀ, ਇੱਥੋਂ ਦੀ ਇੱਕ ਅਦਾਲਤ ਨੇ ਕਾਂਗਰਸ ਆਗੂ ਪੀ ਚਿਦੰਬਰਮ ਅਤੇ ਉਸਦੇ ਪੁੱਤਰ ਕਾਰਤੀ ਚਿਦੰਬਰਮ ਦੀ ਗ੍ਰਿਫ਼ਤਾਰੀ ਉੱਤੇ 7 ਅਗਸਤ ਤੱਕ ਰੋਕ ਲਾ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਗਾਊਂ ਜ਼ਮਾਨਤ ਦਾ ਵਿਰੋਧ ਕਰਨ ਦੇ ਬਾਵਜੂਦ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਕਾਲੇ ਧਨ ਨੂੰ ਚਿੱਟਾ ਬਣਾਉਣ ਦੇ ਮਾਮਲੇ ਨਾਲ ਸਬੰਧਤ ਏਅਰਸੈੱਲ- ਮੈਕਸਿਸ ਕੇਸ ਵਿੱਚ ਪੀ ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਸੱਤ ਅਗਸਤ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਸੀਬੀਆਈ ਦੇ ਵਿਸ਼ੇਸ਼ ਜੱਜ ਓਪੀ ਸੈਨੀ ਦੀ ਅਦਾਲਤ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬਾਪ-ਪੁੱਤਰ ਨੂੰ ਅਗਾਊਂ ਜ਼ਮਾਨਤ ਦਾ ਲਿਖਤੀ ਤੌਰ ਉੱਤੇ ਵਿਰੋਧ ਕਰਦਿਆਂ ਆਪਣਾ ਪੱਖ ਰੱਖਣ ਲਈ ਸਮਾਂ ਮੰਗਿਆ ਹੈ। ਇਸ ਦੌਰਾਨ ਚਿਦੰਬਰਮ ਦੀ ਤਰਫੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਮਨੂੰ ਸਿੰਘਵੀ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮਿਆਦ ਵਧਾਉਣ ਉੱਤੇ ਜੋ਼ਰ ਦਿੱਤਾ। ਐਨਫੋਰਸਮੈਂਟ ਡਾਇਰੈਕਟੋਰੇਟ ਦੀ ਤਰਫੋਂ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਸੀਨੀਅਰ ਵਕੀਲ ਸੋਨੀਆ ਮਾਥੁਰ ਅਤੇ ਵਕੀਲ ਐੱਨ ਕੇ ਮਾਟਾ ਤੇ ਨਿਤੇਸ਼ ਰਾਣਾ ਪੇਸ਼ ਹੋਏ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਬਕਾ ਮੰਤਰੀ ਪੀ ਚਿਦੰਬਰਮ ਵਿਰੁੱਧ ਕੇਸ ਬਣਨ ਦੇ ਕਾਫੀ ਮੁੱਢਲੇ ਸਬੂਤ ਹਨ ਅਤੇ ਹੁਣ ਤੱਕ ਦੀ ਜਾਂਚ ਵਿੱਚ ਵੱਡੀ ਸਾਜਿਸ਼ ਬੇਨਕਾਬ ਹੋਈ ਹੈ।

Facebook Comment
Project by : XtremeStudioz