Close
Menu
Breaking News:

ਜਾਖੜ ਵੱਲੋਂ ਬਾਗੀਆਂ ਨੂੰ ਚੋਣ ਮੈਦਾਨ ਵਿਚੋਂ ਹਟਣ ਦੀ ਅਪੀਲ

-- 14 September,2018

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜ਼ਿਲ੍ਹਾ ਪਰਿਸ਼ਦਾਂ ਅਤੇ ਬਲਾਕ ਸਮਿਤੀਆਂ ਦੀਆਂ ਚੋਣਾਂ ਵਿੱਚ ਪਾਰਟੀ ਤੋਂ ਬਾਗੀ ਹੋ ਕੇ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚੋਂ ਤੁਰੰਤ ਹਟਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਪਾਰਟੀ ਵਿਰੋਧੀ ਗਤੀਵਿਧੀ ਵਿੱਚ ਸ਼ਾਮਲ ਹੋਵੇਗਾ, ਉਸ ਦੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਬਾਗੀ ਉਮੀਦਵਾਰਾਂ ਨੂੰ ਹਦਾਇਤ ਕੀਤੀ ਹੈ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਇਹ ਚੋਣਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਕਿਤੇ ਵੀ ਚੋਣ ਮੈਦਾਨ ਵਿੱਚ ਦਿਖਾਈ ਨਹੀਂ ਦੇ ਰਹੀਆਂ ਅਤੇ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ। –

Facebook Comment
Project by : XtremeStudioz