Close
Menu
Breaking News:

ਟਰੰਪ ਦੇ ਮੁੱਖ ਆਰਥਿਕ ਸਲਾਹਕਾਰ ਵੱਲੋਂ ਅਸਤੀਫ਼ਾ

-- 08 March,2018

ਵਾਸ਼ਿੰਗਟਨ, ਵ੍ਹਾਈਟ ਹਾਊਸ ਦੇ ਸਭ ਤੋਂ ਸੀਨੀਅਰ ਆਰਥਿਕ ਸਲਾਹਕਾਰ ਗੈਰੀ ਕੋਹਨ ਨੇ ਵਪਾਰ ਨੀਤੀ ’ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਚੱਲ ਰਹੇ ਮਤਭੇਦਾਂ ਕਾਰਨ ਅੱਜ ਅਸਤੀਫ਼ਾ ਦੇ ਦਿੱਤਾ।
ਕੋਹਨ ਨੇ ਵ੍ਹਾਈਟ ਹਾਊਸ ਦੀ ਕੌਮੀ ਆਰਥਿਕ ਕੌਂਸਲ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਸਟੀਲ ਦੀ ਦਰਾਮਦ ’ਤੇ 25 ਫੀਸਦ ਤੇ ਐਲੂਮੀਨੀਅਮ ਦੀ ਦਰਾਮਦ ’ਤੇ 10 ਫੀਸਦ ਟੈਕਸ ਲਗਾਉਣ ਦੇ ਟਰੰਪ ਦੇ ਫ਼ੈਸਲੇ ਕਾਰਨ ਦੋਹਾਂ ਵਿਚਕਾਰ ਪੈਦਾ ਹੋਏ ਮਤਭੇਦਾਂ ਕਾਰਨ ਕੋਹਨ ਨੇ ਅਸਤੀਫ਼ਾ ਦਿੱਤਾ ਹੈ। ਹਾਲਾਂਕਿ ਵ੍ਹਾਈਟ ਹਾਊਸ ਵੱਲੋਂ ਕੋਹਨ ਦੇ ਅਸਤੀਫ਼ੇ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਉੱਧਰ, ਵ੍ਹਾਈਟ ਹਾਊਸ ਵੱਲੋਂ ਜਾਰੀ ਇਕ ਬਿਆਨ ਵਿੱਚ ਸ੍ਰੀ ਟਰੰਪ ਨੇ ਕਿਹਾ, ‘‘ਗੈਰੀ ਮੇਰੇ ਮੁੱਖ ਆਰਥਿਕ ਸਲਾਹਕਾਰ ਸਨ ਅਤੇ ਉਨ੍ਹਾਂ ਨੇ ਸਾਡਾ ਏਜੰਡਾ ਲਾਗੂ ਕਰਨ ਵਿੱਚ ਲਾਜਵਾਬ ਕੰਮ ਕੀਤਾ ਹੈ ਅਤੇ ਕਾਫ਼ੀ ਸਮੇਂ ਤੋਂ ਚੱਲਦੇ ਆ ਰਹੇ ਟੈਕਸਾਂ ਨੂੰ ਘਟਾਉਣ, ਸੋਧਾਂ ਕਰਨ ਅਤੇ ਅਮਰੀਕਾ ਦੀ ਅਰਥ ਵਿਵਸਥਾ ਨੂੰ ਇਕ ਵਾਰ ਫਿਰ ਮੁੜ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਕਾਫੀ ਮਦਦ ਕੀਤੀ ਹੈ। ਮੈਂ ਅਮਰੀਕੀ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਜ਼ਿਕਰਯੋਗ ਹੈ ਕਿ ਕੋਹਨ ਮੌਜੂਦਾ ਸਰਕਾਰ ਵਿੱਚ ਸ਼ੁਰੂ ਤੋਂ ਹੀ ਟਰੰਪ ਦੇ ਮੁੱਖ ਆਰਥਿਕ ਸਲਾਹਕਾਰ ਰਹੇ ਹਨ।

Facebook Comment
Project by : XtremeStudioz