Close
Menu

ਟੀਡੀਪੀ ਨੇ ਛੱਡਿਆ ਮੋਦੀ ਸਰਕਾਰ ਦਾ ਸਾਥ

-- 08 March,2018

ਵਿਜੈਵਾੜਾ, ਤਾਮਿਲਨਾਡੂ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਟੀਡੀਪੀ ਨੇ ਐਨਡੀਏ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ, ‘‘ਅਸੀਂ ਗੱਠਜੋੜ ਧਰਮ ਨਿਭਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸਫ਼ਲ ਨਹੀਂ ਹੋ ਸਕੇ।’’ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਾਮਿਲਨਾਡੂ ਨੂੰ ਵਿਸ਼ੇਸ਼ ਦਰਜਾ ਦੇਣ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਨਹੀਂ ਨਿਭਾਇਆ।’’ ਉਨ੍ਹਾਂ ਕਿਹਾ ਕਿ ਬਜਟ ਵਾਲੇ ਦਿਨ ਤੋਂ ਹੀ ਉਹ ਕੋਸ਼ਿਸ਼ ਕਰ ਰਹੇ ਸੀ ਪਰ ਉਨ੍ਹਾਂ ਦੀ ਮੰਗ ਨੂੰ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਅਸੀਂ ਚਾਰ ਸਾਲ ਤੋਂ ਸੰਜਮ ਨਾਲ ਕੰਮ ਲਿਆ ਅਤੇ ਵਾਰ ਵਾਰ ਕੇਂਦਰ ਸਰਕਾਰ ਨੂੰ ਚੇਤਾ ਕਰਾਉਂਦੇ ਰਹੇ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਦੇ ਅੱਜ ਦੇ ਬਿਆਨ ਨੇ ਉਨ੍ਹਾਂ ਨੂੰ ਬਹੁਤ ਨਿਰਾਸ਼ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਐਨਡੀਏ ਤੋਂ ਕਿਨਾਰਾ ਕਰ ਲਿਆ ਹੈ ਤੇ ਉਨ੍ਹਾਂ ਦੇ ਦੋਵੇਂ ਮੰਤਰੀ ਅਸ਼ੋਕ ਗਜਪਤੀ ਰਾਜੂ ਅਤੇ ਵਾਈ ਐਸ ਚੌਧਰੀ ਭਲਕੇ ਆਪਣੇ ਅਸਤੀਫੇ ਸੌਂਪ ਦੇਣਗੇ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਪਹਿਲਾ ਕਦਮ ਹੈ ਤੇ ਅਗਲੀ ਰਣਨੀਤੀ ਬਾਅਦ ਵਿੱਚ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਫੈਸਲੇ ਬਾਰੇ ਜਾਣੂ ਕਰਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਇਸ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦੇਣ ਸਬੰਧੀ ਕੋਈ ਵਾਅਦਾ ਨਹੀਂ ਕੀਤਾ ਸੀ ਪਰ ਇਸ ਸਬੰਧੀ ਕੁਝ ਵਿਸ਼ੇਸ਼ ਪੈਕੇਜ ਦਿੱਤਾ ਜਾ ਸਕਦਾ ਸੀ।
ਇਸ ਤੋਂ ਪਹਿਲਾਂ ਤੇਲਗੂ ਦੇਸਮ ਪਾਰਟੀ ਦੇ ਸੰਸਦ ਮੈਂਬਰ ਨਰਮੱਲੀ ਸਿਵਾਪ੍ਰਸਾਦ, ਜੋ ਸੰਸਦ ਵਿੱਚ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰੁਤਬਾ ਦੇਣ ਦੀ ਮੰਗ ਕਰ ਰਹੇ ਹਨ, ਨੇ ਕਿਹਾ ਕਿ ਭਾਜਪਾ ਅਤੇ ਟੀਡੀਪੀ ਵਿੱਚ ਇਹ ਵਿਵਾਦ ਹੁਣ ਸਿਖਰ ’ਤੇ ਪਹੁੰਚ ਗਿਆ ਹੈ ਤੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਇਸ ਸਬੰਧੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਇਸ ਤੋਂ ਪਹਿਲਾਂ ਸ੍ਰੀ ਸਿਵਾਪ੍ਰਸਾਦ ਨੇ ਕਿਹਾ ਸੀ ਕਿ ਹੋ ਸਕਦਾ ਹੈ ਕਿ ਸ੍ਰੀ ਨਾਇਡੂ ਅਤੇ ਭਾਜਪਾ ਦੀ ਕਾਨਫਰੰਸ ਅੱਜ ਦੇਰ ਰਾਤ ਜਾਂ ਭਲਕੇ ਹੋਵੇ ਜਿਸ ਵਿੱਚ ਇਸ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਇਹ ਮਸਲਾ ਹੁਣ ਸਿਖਰ ’ਤੇ ਪਹੁੰਚ ਗਿਆ ਹੈ ਤੇ ਉਨ੍ਹਾਂ (ਭਾਜਪਾ) ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਅਸੀਂ ਕੀ ਚਾਹੁੰਦੇ ਹਾਂ।’’ ਰਾਜ ਸਭਾ ਵਿੱਚ ਟੀਡੀਪੀ ਦੇ ਸੰਸਦ ਮੈਂਬਰ ਸੀਐਮ ਰਮੇਸ਼ ਨੇ ਕਿਹਾ ਕਿ ਸਾਡੇ ਕੋਲ ਹੁਣ ਸੰਸਦ ਦੀ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਸਿਵਾ ਹੋਰ ਕੋਈ ਚਾਰਾ ਨਹੀਂ ਰਹਿ ਗਿਆ ਸੀ। ਸ੍ਰੀ ਰਮੇਸ਼ ਨੇ ਟੀਡੀਪੀ ਅਤੇ ਭਾਜਪਾ ਗੱਠਜੋੜ ਦੇ ਸਬੰਧਾਂ ਬਾਰੇ ਅਜੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ। ਇਸ ਲਈ ਟੀਡੀਪੀ ਦੇ ਦੋਵੇਂ ਮੰਤਰੀ ਕੱਲ੍ਹ ਅਸਤੀਫਾ ਦੇ ਰਹੇ ਹਨ।

Facebook Comment
Project by : XtremeStudioz