Close
Menu

ਬਹਿਬਲ ਕਲਾਂ ਕਾਂਡ: ਕਾਟਜੂ ਕਮਿਸ਼ਨ ਦੀ ਰਿਪੋਰਟ ਰਣਜੀਤ ਸਿੰਘ ਕਮਿਸ਼ਨ ਨੂੰ ਸੌਪੀ

-- 23 June,2018

ਚੰਡੀਗੜ੍ਹ, ਬਰਗਾੜੀ ’ਚ ਬੇਅਦਬੀ ਦੀ ਘਟਨਾ ਖ਼ਿਲਾਫ਼ ਰੋਸ ਪ੍ਰਗਟਾਵੇ ਦੌਰਾਨ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਵਿੱਚ ਕਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਹੋਈ ਮੌਤ ਸਬੰਧੀ ‘ਸਿੱਖਜ਼ ਫਾਰ ਹਿਊਮਨ ਰਾਈਟਸ’ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਦੀ ਅਗਵਾਈ ਹੇਠ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਂਪੀ ਗਈ ਹੈ। ਬਹਿਬਲ ਕਾਂਡ ਦੀ ਜਾਂਚ ਲਈ ਮੌਜੂਦਾ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਗਿਆ ਹੈ।
ਇਹ ਰਿਪੋਰਟ ‘ਸਿੱਖਜ਼ ਫਾਰ ਹਿਊਮਨ ਰਾਈਟਸ’ ਦੇ ਐਡਵੋਕੇਟ ਅਮਰ ਸਿੰਘ ਚਹਿਲ ਤੇ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਸੌਂਪੀ ਗਈ।

Facebook Comment
Project by : XtremeStudioz