Close
Menu
Breaking News:

ਬੇਅਦਬੀ ਘਟਨਾਵਾਂ: ਖਹਿਰਾ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

-- 10 August,2018

ਅੰਮ੍ਰਿਤਸਰ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਭਲਕੇ 10 ਅਗਸਤ ਨੂੰ ‘ਆਪ’ ਆਗੂਆਂ ਦਾ ਇੱਕ ਰਾਜਪਾਲ ਨੂੰ ਮਿਲੇਗਾ। ਉਹ ਅੱਜ ਇਥੇ ਸਰਹੱਦੀ ਜ਼ਲ੍ਹਿ‌ੇ ਦੀ ਸ਼ਹਿਰੀ ਤੇ ਦਿਹਾਤੀ ਇਕਾਈ ਦੇ ਆਗੂਆਂ ਤੇ ਵਾਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ।

ਪਿੰਡ ਖਿਆਲਾ ਕਲਾਂ ਵਿੱਚ ਸਾਬਕਾ ਅਕਾਲੀ ਸਰਪੰਚ ਦੇ ਹੋਏ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਆਖਿਆ ਕਿ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਕਾਂਗਰਸ ਸਰਕਾਰ ਵੱਲੋਂ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਪਿਛਲੀ ਅਕਾਲੀ ਸਰਕਾਰ ਦੀਆਂ ਪੈੜਾਂ ’ਤੇ ਤੁਰਨ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਜੇਕਰ ਕਿ ਜਾਂਚ ਨੂੰ ਠੰਢੇ ਬਸਤੇ ਵਿੱਚ ਪਾਉਣਾ ਹੋਵੇ ਤਾਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਹੁਣ ਇਨ੍ਹਾਂ ਘਟਨਾਵਾਂ ਦੀ ਜਾਂਚ ਨੂੰ ਵੀ ਸੀਬੀਆਈ ਨੂੰ ਦੇ ਕੇ ਮਾਮਲਾ ਠੰਢੇ ਬਸਤੇ ਵਿੱਚ ਪਾਉਣ ਦੀ ਯੋਜਨਾ ਹੈ। ਉਨ੍ਹਾਂ ਆਖਿਆ ਕਿ ਇੱਕ ਮਹੀਨਾ ਹੋ ਚੁੱਕਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਸਰਕਾਰ ਕੋਲ ਪੁੱਜ ਗਈ ਹੈ ਪਰ ਨਾ ਤਾਂ ਇਸ ਰਿਪੋਰਟ ਨੂੰ ਜਨਤਕ ਕੀਤਾ ਗਿਆ ਹੈ ਅਤੇ ਨਾ ਹੀ ਇਸ ਦੀਆਂ ਸਿਫਾਰਸ਼ਾਂ ’ਤੇ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਲੈ ਕੇ ਭਲਕੇ ਪੀਸੀਏ ਦੇ ਮੈਂਬਰ ਅਤੇ ਹੋਰ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਰਿਪੋਰਟ ਵਿੱਚ ਜਨ੍ਹਿ‌ਾਂ ਪੁਲੀਸ ਅਧਿਕਾਰੀਆਂ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਗਿਆ ਹੈ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਵੱਧ ਰਿਹਾ ਹੈ ਅਤੇ ਸੂਬਾ ਵਾਸੀ ਸੁਰੱਖਿਅਤ ਨਹੀਂ ਹਨ। ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਖਹਿਰਾ ਨੇ ਆਖਿਆ ਕਿ ਬੇਅਦਬੀ ਘਟਨਾਵਾਂ ਦੀ ਜਾਂਚ ਦੌਰਾਨ ਸ਼ੱਕ ਦੀ ਸੂਈ ਡੇਰਾ ਸਿਰਸਾ ਵੱਲ ਗਈ ਹੈ, ਜਿਸ ਨੂੰ ਪਿਛਲੀ ਸਰਕਾਰ ਨੇ ਬਚਾਉਣ ਦਾ ਯਤਨ ਕੀਤਾ ਹੈ ਅਤੇ ਹੁਣ ਕਾਂਗਰਸ ਸਰਕਾਰ ਵੀ ਓਹੀ ਕੰਮ ਕਰ ਰਹੀ ਹੈ।

Facebook Comment
Project by : XtremeStudioz