Close
Menu

ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਨੌਂ ਵਿਕਟਾਂ ਨਾਲ ਹਰਾਇਆ

-- 13 September,2018

ਗਾਲੇ, ਭਾਰਤੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਈਸੀਸੀ ਮਹਿਲਾ ਚੈਂਪੀਅਨਸ਼ਿਪ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਸ੍ਰੀਲੰਕਾ ’ਤੇ ਨੌਂ ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ। ਭਾਰਤੀ ਟੀਮ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਸ੍ਰੀਲੰਕਾ ਨੂੰ 35.1 ਓਵਰ ਵਿੱਚ ਸਿਰਫ਼ 98 ਦੌੜਾਂ ’ਤੇ ਢੇਰ ਕਰ ਦਿੱਤਾ। ਇਸ ਮਗਰੋਂ ਭਾਰਤ ਨੇ 19.5 ਓਵਰਾਂ ਵਿੱਚ ਇੱਕ ਵਿਕਟ ’ਤੇ 100 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਮੀਡੀਅਮ ਤੇਜ਼ ਗੇਂਦਬਾਜ਼ ਮਾਨਸੀ ਜੋਸ਼ੀ ਨੇ 16 ਦੌੜਾਂ ਦੇ ਕੇ ਤਿੰਨ ਅਤੇ ਝੂਲਨ ਗੋਸਵਾਮੀ ਨੇ 13 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਇਲਾਵਾ ਪੂਨਮ ਯਾਦਵ ਨੇ ਵੀ 13 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਦੀਪਤੀ ਸ਼ਰਮਾ, ਰਾਜੇਸ਼ਵਰੀ ਗਾਇਕਵਾੜ ਅਤੇ ਦਿਆਲਨ ਹੇਮਲਤਾ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਸ੍ਰੀਲੰਕਾ ਵੱਲੋਂ ਕਪਤਾਨ ਚਮਾਰੀ ਅੱਟਾਪੱਟੂ ਨੇ ਸਭ ਤੋਂ ਵੱਧ 33 ਦੌੜਾਂ ਬਣਾਈਆਂ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਪੂਨਮ ਰਾਵਤ (24) ਅਤੇ ਸਮ੍ਰਿਤੀ ਮੰਧਾਨਾ (ਨਾਬਾਦ 75) ਨੇ ਪਹਿਲੀ ਵਿਕਟ ਲਈ 96 ਦੌੜਾਂ ਦੀ ਸਾਂਝੇਦਾਰੀ ਕਰਕੇ ਮੈਚ ਇਕਪਾਸੜ ਬਣਾ ਦਿੱਤਾ। ਦੂਜਾ ਮੈਚ ਵੀਰਵਾਰ ਨੂੰ ਹੋਵੇਗਾ।

Facebook Comment
Project by : XtremeStudioz