Close
Menu

ਮੋਦੀ ਵੱਲੋਂ ਸਿੱਖ ਕੁਰਬਾਨੀਆਂ ਦਾ ਜ਼ਿਕਰ ਨਾ ਕਰਨ ’ਤੇ ਅਕਾਲੀ ਸੰਸਦ ਮੈਂਬਰ ਖ਼ਫ਼ਾ

-- 11 August,2017

ਨਵੀਂ ਦਿੱਲੀ,  ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਕੋਲ ਰੋਸ ਪ੍ਰਗਟਾਇਆ ਹੈ ਕਿ ‘ਅੰਗਰੇਜ਼ੋ ਭਾਰਤ ਛੱਡੋ’ ਅੰਦਲੋਨ ਦੀ 75ਵੀਂ ਵਰ੍ਹੇਗੰਢ ਸਮੇਂ ਕਰਵਾਏ ਗਏ ਸਮਾਗਮ ਦੌਰਾਨ ਸਿੱਖਾਂ ਵੱਲੋਂ ਆਜ਼ਾਦੀ ਸੰਗਰਾਮ ਅੰਦੋਲਨ ਦੌਰਾਨ ਨਿਭਾਈ  ਅਹਿਮ ਭੂਮਿਕਾ ਦਾ ਜ਼ਿਕਰ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ। ਸੂਤਰਾਂ ਮੁਤਾਬਕ ਬੀਤੀ ਸ਼ਾਮ ਜਦੋਂ ਸਭਾ ਦੀ ਕਾਰਵਾਈ ਖ਼ਤਮ ਹੋਈ ਤਾਂ ਅਕਾਲੀ ਦਲ ਦੇ ਦੋ ਸੰਸਦ ਮੈਂਬਰਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਪੀਕਰ ਕੋਲ ਸਖ਼ਤ ਰੋਸ ਪ੍ਰਗਟਾਇਆ। ਦੋਵਾਂ ਮੈਂਬਰਾਂ ਨੇ ਕਿਹਾ ਕਿ ਛੋਟੀਆਂ ਪਾਰਟੀਆਂ ਨੂੰ ਸਮਾਂ ਨਾ ਦੇਣਾ ਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਨਾ ਕਰਨਾ ਮੰਦਭਾਗਾ ਹੈ ਕਿਉਂਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਯੋਗਦਾਨ ਸਿੱਖਾਂ ਦਾ ਹੀ ਸੀ।

ਸਿੱਖ ਕੌਮ ਦਾ ਵੱਡਾ ਯੋਗਦਾਨ: ਸਰਨਾ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰ ਸਰਕਾਰ ਵੱਲੋਂ ‘ਅੰਗਰੇਜੋ ਭਾਰਤ ਛੱਡੋ’ ਅੰਦੋਲਨ ਦੀ 75ਵੀਂ ਵਰੇਗੰਢ ਸਮੇਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਨ ਵਿੱਚ ਸਿਰਫ ਉਨ੍ਹਾਂ ਲੋਕਾਂ ਦੇ ਸੋਹਲੇ ਗਾਏ ਜਿਨ੍ਹਾਂ ਦਾ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਸਿਰਫ ਸੰਕੇਤਕ ਹੀ ਰਿਹਾ ਹੈ ਜਦੋਂ ਕਿ ਆਜ਼ਾਦੀ ਦੀ ਲੜਾਈ ਵਿੱਚ ਸਿੱਖ ਕੌਮ ਨੇ ਬਹੁਤ ਵੱਡਾ ਹਿੱਸਾ ਪਾਇਆ ਸੀ।

Facebook Comment
Project by : XtremeStudioz