Close
Menu

ਮੋਦੀ ਸਰਕਾਰ ਨੇ ਲੋਕਪਾਲ ਕਾਨੂੰਨ ਨੂੰ ਕਮਜ਼ੋਰ ਕੀਤਾ: ਹਜ਼ਾਰੇ

-- 05 December,2017

ਖਜੂਰਾਹੋ , 5 ਦਸੰਬਰ
ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦੋਸ਼ ਲਾਇਆ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਬਿੱਲ ਨੂੰ ਕਮਜ਼ੋਰ ਕੀਤਾ ਹੈ।  ਬੀਤੀ ਸ਼ਾਮ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਹਜ਼ਾਰੇ ਨੇ ਕਿਹਾ, ‘ਸਾਬਕਾ ਪ੍ਰਧਾਨ ਮੰਤਰੀ ਬੇਸ਼ੱਕ ਘੱਟ ਬੋਲਦੇ ਸਨ, ਪਰ ਉਨ੍ਹਾਂ ਵੀ ਲੋਕਪਾਲ ਕਾਨੂੰਨ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਤੋਂ ਬਾਅਦ ਮੋਦੀ ਨੇ 27 ਜੁਲਾਈ 2016 ਨੂੰ ਸੰਸਦ ਵਿੱਚ ਸੋਧ ਪੇਸ਼ ਕਰਕੇ ਇਸ ਕਾਨੂੰਨ ਨੂੰ ਹੋਰ ਕਮਜ਼ੋਰ ਕਰ ਦਿੱਤਾ। ਇਸ ’ਚ ਇਹ ਤਜਵੀਜ਼ ਪੇਸ਼ ਕੀਤੀ ਗਈ ਸੀ ਕਿ ਸਰਕਾਰੀ ਅਧਿਕਾਰੀਆਂ ਦੇ ਰਿਸ਼ਤੇਦਾਰ, ਜਿਨ੍ਹਾਂ ’ਚ ਪਤਨੀ, ਪੁੱਤ, ਧੀਆਂ ਤੇ ਹੋਰ ਰਿਸ਼ਤੇਦਾਰ ਸ਼ਾਮਲ ਹਨ, ਹਰ ਸਾਲ ਆਪਣੀ ਜਾਇਦਾਦ ਦੇ ਵੇਰਵੇ ਪੇਸ਼ ਨਹੀਂ ਕਰਨਗੇ।’ ਉਨ੍ਹਾਂ ਕਿਹਾ ਕਿ ਅਸਲ ਕਾਨੂੰਨ ਮੁਤਾਬਕ ਸਰਕਾਰੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਆਪਣੀ ਜਾਇਦਾਦ ਦੇ ਵੇਰਵੇ ਨਸ਼ਰ ਕਰਨੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ’ਚ ਇਹ ਇਹ ਸੋਧ ਬਿੱਲ ਬਿਨਾਂ ਕਿਸੇ ਬਹਿਸ ਦੇ ਇੱਕੋ ਦਿਨ ’ਚ ਹੀ ਪਾਸ ਹੋ ਗਿਆ। ਇਹ ਬਿੱਲ 28 ਜੁਲਾਈ ਨੂੰ ਰਾਜ ਸਭਾ ’ਚ ਪੇਸ਼ ਕੀਤਾ ਗਿਆ ਅਤੇ 29 ਜੁਲਾਈ ਨੂੰ ਦਸਤਖ਼ਤਾਂ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ। ਸਿਰਫ਼ ਤਿੰਨ ਦਿਨਾਂ ਅੰਦਰ ਇਸ ਕਾਨੂੰਨ ਨੂੰ ਕਮਜ਼ੋਰ ਕਰ ਦਿੱਤਾ ਗਿਆ।

Facebook Comment
Project by : XtremeStudioz