Close
Menu

ਰਾਹੁਲ ਤੇਲ ਕੀਮਤਾਂ ਘਟਾਉਣ ਲਈ ਅਮਰਿੰਦਰ ’ਤੇ ਦਬਾਅ ਪਾਵੇ: ਸੁਖਬੀਰ

-- 13 September,2018

ਚੰਡੀਗੜ੍ਹ,  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਬਾਅ ਪਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਤੁਰੰਤ ਕੈਪਟਨ ਅਮਰਿੰਦਰ ਸਿੰਘ ਨੂੰ ਕਹਿਣਾ ਚਾਹੀਦਾ ਹੈ ਕਿ ਉਹ ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਵਾਂਗ ਪੈਟਰੋਲ ਅਤੇ ਡੀਜ਼ਲ ਉੱਤੇ ਲਾਏ ਜਾਂਦੇ ਵੈਟ ਅਤੇ ਸਰਚਾਰਜ ਵਿੱਚ ਕਟੌਤੀ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ ਉੱਤੇ ਕ੍ਰਮਵਾਰ 23 ਰੁਪਏ ਅਤੇ 11 ਰੁਪਏ ਪ੍ਰਤੀ ਲੀਟਰ ਦਾ ਟੈਕਸ ਵਸੂਲ ਰਹੀ ਹੈ।
ਇਸ ਤੋਂ ਇਲਾਵਾ ਕੇਂਦਰ ਵੱਲੋਂ ਪੈਟਰੋਲੀਅਮ ਵਸਤਾਂ ਉੱਤੇ ਵਸੂਲੇ ਜਾਂਦੇ ਟੈਕਸ ਵਿਚੋਂ ਸੂਬਾ ਸਰਕਾਰ 42 ਫੀਸਦੀ ਮੋੜਵੀਂ ਗਰਾਂਟ ਦੇ ਰੂਪ ਵਿੱਚ ਲੈ ਰਹੀ ਹੈ।

Facebook Comment
Project by : XtremeStudioz