Close
Menu

ਵਾਈਸ ਐਡਮਿਰਲ ਕਰਮਬੀਰ ਸਿੰਘ ਹੋਣਗੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ

-- 23 March,2019

ਨਵੀਂ ਦਿੱਲੀ, ਮਾਰਚ 23
ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦੇ ਅਗਲੇ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ 31 ਮਈ ਨੂੰ ਸੇਵਾ ਮੁਕਤ ਹੋ ਰਹੇ ਐਡਮਿਰਲ ਸੁਨੀਲ ਲਾਂਬਾ ਦੀ ਜਗ੍ਹਾ ਅਹੁਦਾ ਸੰਭਾਲਣਗੇ।

ਰੱਖਿਆ ਮੰਤਰਾਲੇ ਨੇ ਅੱਜ ਦੁਪਿਹਰ ਉਹਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਕਰਨਬੀਰ ਸਿੰਘ, ਜੋ ਜਲੰਧਰ ਨਾਲ ਸੰਬੰਧ ਰੱਖਦੇ ਹਨ, ਨੇ 1980 ਵਿੱਚ ਜਲ ਸੈਨਾ ਵਿੱਚ ਨੌਕਰੀ ਸ਼ੁਰੂ ਕੀਤੀ ਸੀ।

Facebook Comment
Project by : XtremeStudioz