Close
Menu

ਸਮਲਿੰਗੀ ਸਬੰਧਾਂ ਨੂੰ ਅਪਰਾਧ ਨਾ ਮੰਨਣ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ

-- 11 July,2018

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਸਮਲਿੰਗੀ ਸਰੀਰਕ ਸਬੰਧਾਂ ਨੂੰ ਅਪਰਾਧ ਨਾ ਮੰਨਣ ਵਾਲੀਆਂ ਪਟੀਸ਼ਨਾਂ ਉੱਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਵਿੱਚ ਦਾਇਰ ਵੱਖ ਵੱਖ ਪਟੀਸ਼ਨਾਂ ਰਾਹੀ ਬਾਲਗ ਸਮਲਿੰਗੀਆਂ ਵਿੱਚ ਆਪਸੀ ਰਜ਼ਾਮੰਦੀ ਦੇ ਨਾਲ ਸਰੀਰਕ ਸਬੰਧਾਂ ਨੂੰ ਕਾਨੂੰਨੀ ਤੌਰ ਉੱਤੇ ਖੁੱਲ੍ਹ ਦੇਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਮਲਿੰਗੀਆਂ ਦੇ ਵਿਆਹ ਅਤੇ ਬਿਨਾਂ ਵਿਆਹ ਤੋਂ ਇਕੱਠੇ ਰਹਿਣ ਦੇ ਮਾਮਲੇ ਨਹੀਂ ਵਿਚਾਰੇਗੀ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਹੈ ਕਿ ਉਹ 2013 ਵਿੱਚ ਦਿੱਤੇ ਆਪਣੇ ਫੈਸਲੇ ਵਿੱਚ ਸੋਧ ਕਰਨ ਬਾਰੇ ਵੀ ਵਿਚਾਰ ਕਰੇਗਾ, ਜਿਸ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਦਿੱਲੀ ਹਾਈਕੋਰਟ ਨੇ ਸਮਲਿੰਗੀ ਸਰੀਰਕ ਸਬੰਧਾਂ ਨੂੰ ਅਪਰਾਧ ਨਹੀਂ ਮੰਨਿਆ ਸੀ। 2013 ਵਿੱਚ ਸੁਪਰੀਮ ਕੋਰਟ ਨੇ ਇੱਕ ਹੀ ਸ੍ਰੇਣੀ ਦੇ ਵਿਅਕਤੀਆਂ ਵਿੱਚ ਸਰੀਰਕ ਸਬੰਧਾਂ ਨੂੰ ਅਪਰਾਧ ਮੰਨਿਆ ਸੀ।

Facebook Comment
Project by : XtremeStudioz