Close
Menu

ਸਿਡਨੀ ‘ਚ 10 ਮੰਜ਼ਲਾਂ ਇਮਾਰਤ ਨੂੰ ਲੱਗੀ ਅੱਗ, ਟਰੇਨਾਂ ਹੋਈਆਂ ਲੇਟ

-- 13 February,2018

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਮੰਗਲਵਾਰ ਦੀ ਸਵੇਰ ਨੂੰ ਇਕ 10 ਮੰਜ਼ਲਾਂ ਇਮਾਰਤ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਫਾਈਟਰ ਅਧਿਕਾਰੀਆਂ ਮੁਤਾਬਕ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਸਵੇਰੇ ਤਕਰੀਬਨ 8.40 ਵਜੇ ਵਾਪਰੀ। ਅੱਗ ਸਿਡਨੀ ਹਾਰਬਰ ਨੇੜੇ ਇਕ ਇਮਾਰਤ ਨੂੰ ਲੱਗੀ। ਫਾਇਰ ਫਾਈਟਰਾਂ ਨੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਕਿਸੇ ਦੇ ਜ਼ਖਮੀ ਹੋਣ ਰਿਪੋਰਟ ਨਹੀਂ ਹੈ। ਨਿਊ ਸਾਊਥ ਵੇਲਜ਼ ਪੁਲਸ ਮੌਕੇ ‘ਤੇ ਤਾਇਨਾਤ ਹੈ। ਪੁਲਸ ਮੁਤਾਬਕ ਅੱਗ ਸਿਡਨੀ ਦੇ ਐਲਫਰਡ ਸਟਰੀਟ ‘ਚ ਲੱਗੀ, ਜੋ ਕਿ ਸਟੇਸ਼ਨ ਤੋਂ ਕੁਝ ਹੀ ਮੀਲ ਦੀ ਦੂਰੀ ‘ਤੇ ਸਥਿਤ ਹੈ। ਅੱਗ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ, ਜਿਸ ਕਾਰਨ ਟਰੇਨਾਂ ਲੇਟ ਕਰ ਦਿੱਤੀਆਂ ਗਈਆਂ ਹਨ।ਇਮਾਰਤ ਕਾਲੇ ਰੰਗ ਦੇ ਨੈੱਟ ਦੇ ਜਾਲ ਨਾਲ ਕਵਰ ਸੀ, ਜਿਸ ਕਾਰਨ ਅੱਗ ਫੈਲ ਗਈ। ਨਿਊ ਸਾਊਥ ਵੇਲਜ਼ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਤਕਰੀਬਨ 30 ਲੋਕਾਂ ਨੂੰ ਧੂੰਆਂ ਚੜ੍ਹ ਗਿਆ, ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਇਲਾਕੇ ‘ਚ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ, ਕਿਉਂਕਿ ਧੂੰਆਂ ਬਹੁਤ ਜ਼ਿਆਦਾ ਫੈਲ ਗਿਆ ਹੈ।

Facebook Comment
Project by : XtremeStudioz