Close
Menu

ਅਕਾਲੀ ਦਲ ਦਲਿਤਾਂ ਦਾ ਅਸਲ ਦੁਸ਼ਮਣ: ਚੌਧਰੀ ਸੰਤੋਖ

-- 25 May,2018

ਜਲੰਧਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ’ਤੇ ਦਲਿਤ ਵਿਰੋਧੀ ਹੋਣ ਦੇ ਲਾਏ ਜਾ ਰਹੇ ਦੋਸ਼ਾਂ ’ਤੇ ਪਲਟਵਾਰ ਕਰਦਿਆਂ ਦਲਿਤ ਕਾਂਗਰਸੀ ਆਗੂਆਂ ਨੇ ਇਕਜੁੱਟ ਹੁੰਦਿਆਂ ਕਿਹਾ ਕਿ ਦਲਿਤਾਂ ਦਾ ਅਸਲ ਦੁਸ਼ਮਣ ਸ਼੍ਰੋਮਣੀ ਅਕਾਲੀ ਦਲ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਹੋਰ ਦਲਿਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਹਕੋਟ ਦੀ ਹਾਰ ਨੂੰ ਦੇਖ ਕੇ ਬੌਖਲਾ ਗਿਆ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਰਾਜ ਸਮੇਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦੇ ਪੈਸੇ ਖੁਰਦ-ਬੁਰਦ ਕੀਤੇ ਗਏ ਸਨ। ਇਸੇ ਤਰ੍ਹਾਂ ਦਲਿਤਾਂ ਦੀ ਭਲਾਈ ਲਈ ਆਏ ਕੇਂਦਰੀ ਫੰਡ ਵੀ ਅਕਾਲੀ-ਭਾਜਪਾ ਸਰਕਾਰ ਨੇ ਇਧਰ-ਉਧਰ ਖਰਚ ਕੇ ਦਲਿਤ ਭਾਈਚਾਰੇ ਨਾਲ ਧੋਖਾ      ਕੀਤਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜੀ.ਐੱਸ.ਟੀ. ਦੇ ਮਾਮਲੇ ’ਚ ਅਸਤੀਫਾ ਦੇਣ ਦੇ ਦਿੱਤੇ ਬਿਆਨ ਨੂੰ ਹਾਸੋਹੀਣਾ ਦੱਸਦਿਆਂ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਸਾਰਾ ਕੁਝ ਸ਼ਾਹਕੋਟ ਦੀਆਂ ਚੋਣਾਂ ’ਚ ਵੋਟਾਂ ਬਟੋਰਨ ਲਈ ਕੀਤਾ ਜਾ ਰਿਹਾ ਹੈ।

Facebook Comment
Project by : XtremeStudioz