Close
Menu

ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ

-- 21 July,2017

ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸੱਜਣ ਕੁਮਾਰ ਨੂੰ ਦਿੱਤੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੀ ਅਪੀਲ ’ਤੇ ਕਾਂਗਰਸੀ ਆਗੂ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਆਈ.ਐਸ.ਮਹਿਤਾ ਨੇ ਕੁਮਾਰ ਨੂੰ ਇਹ ਨੋਟਿਸ ਵਿਸ਼ੇਸ਼ ਜਾਂਚ ਟੀਮ(ਸਿੱਟ) ਦੀ ਅਪੀਲ ’ਤੇ ਭੇਜਿਆ ਹੈ। ਸਿੱਟ ਨੇ ਪਿਛਲੇ ਸਾਲ 21 ਦਸੰਬਰ ਨੂੰ ਟਰਾਇਲ ਕੋਰਟ ਵੱਲੋਂ ਕੁਮਾਰ ਨੂੰ ਦਿੱਤੀ ਅੰਤਰਿਮ ਜ਼ਮਾਨਤ ’ਤੇ ਉਜ਼ਰ ਦਰਜ ਕਰਾਉਂਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਕੇਸ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਦੋ ਜੱਜ ਕੇਸ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਚੁੱਕੇ ਹਨ। ਇਸ ਦੌਰਾਨ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਅੱਜ ਰਾਜ ਸਭਾ ਵਿੱਚ ਦੱਸਿਆ ਕਿ ਸਿੱਟ ਵੱਲੋਂ 1984 ਸਿੱਖ ਕਤਲੇਆਮ ਮਾਮਲੇ ’ਚ ਹੁਣ ਤਕ ਹਜ਼ਾਰ ਤੋਂ ਵੱਧ ਗਵਾਹਾਂ ਤੋਂ ਪੁੱਛ ਪੜਤਾਲ ਅਤੇ ਚਾਰ ਮਾਮਲਿਆਂ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਗਠਤ ਸਿੱਟ ਵੱਲੋਂ ਹੁਣ ਤਕ 293 ਕੇਸਾਂ ਦੇ ਰਿਕਾਰਡ ਨੂੰ ਖੰਗਾਲਿਆ ਤੋਂ ਬਾਅਦ ਕੁੱਲ 60 ਕੇਸਾਂ ਨੂੰ ਮੁੜ ਖੋਲ੍ਹਿਆ ਗਿਆ ਹੈ। 

Facebook Comment
Project by : XtremeStudioz