Close
Menu

ਅਫਗਾਨਿਸਤਾਨ ‘ਚ ਧਾਰਮਿਕ ਆਯੋਜਨ ਦੌਰਾਨ ਹੋਇਆ ਧਮਾਕਾ, 40 ਲੋਕਾਂ ਦੀ ਮੌਤ

-- 20 November,2018

ਕਾਬੁਲ – ਅਫਗਾਨਿਸਤਾਨ ਵਿਚ ਇਕ ਧਾਰਮਿਕ ਆਯੋਜਨ ਦੌਰਾਨ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ 40 ਲੋਕਾਂ ਦੀ ਮੌਤ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਸ ਮਹੀਨੇ ਦਾ ਸਭ ਤੋਂ ਵੱਡਾ ਜਾਨਲੇਵਾ ਹਮਲਾ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਵਾਹੀਦ ਮਜਰੋਹ ਨੇ ਦੱਸਿਆ ਕਿ ਇਸ ਧਮਾਕੇ ਵਿਚ ਤਕਰੀਬਨ 60 ਲੋਕ ਜ਼ਖਮੀ ਵੀ ਹੋਏ ਹਨ। ਪੈਗੰਬਰ ਮੁਹੰਮਦ ਦੇ ਜਨਮ ਦਿਨ ਮਨਾਉਣ ਮੌਕੇ ਉਲੇਮਾ ਕੌਂਸਲ ਦੀ ਗੈਦਰਿੰਗ ਇਕ ਵੈਡਿੰਗ ਹਾਲ ਵਿਚ ਹੋਈ ਸੀ, ਜਿਸ ਨੂੰ ਨਿਸ਼ਾਨਾ ਬਣਾ ਕੇ ਇਹ ਹਮਲਾ ਹੋਇਆ। ਸ਼ੁਰੂਆਤੀ ਰਿਪੋਰਟ ਵਿਚ ਇਹ ਮੰਨਿਆ ਜਾ ਰਿਹਾ ਹੈ ਕਿ ਇਹ ਇਕ ਆਤਮਘਾਤੀ ਹਮਲਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਪਿੱਛੇ ਕਿਸ ਦੀ ਸਾਜ਼ਿਸ਼ ਹੈ। 

Facebook Comment
Project by : XtremeStudioz