Close
Menu

ਅਸੈਂਬਲੀ ਦੀ ਥਾਂ ਸੁਖਬੀਰ ਪਾਰਲੀਮੈਂਟ ਦਾ ਘਿਰਾਓ ਕਰੇ: ਕੈਪਟਨ

-- 20 March,2018

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਵਿਧਾਨ ਸਭਾ ਦੇ ਬਾਹਰ ਘਿਰਾਓ ਦੇ ਖੇਖਣ ਕਰਨ ਦੀ ਬਜਾਏ ਇਸ ਗੰਭੀਰ ਮੁੱਦੇ ’ਤੇ ਅਕਾਲੀ ਦਲ ਦੀ ਭਿਆਲੀ ਵਾਲੀ ਕੇਂਦਰ ਵਿੱਚ ਐਨਡੀਏ ਸਰਕਾਰ ’ਤੇ ਦਬਾਅ ਬਣਾਉਣ ਲਈ ਪਾਰਲੀਮੈਂਟ ਦਾ ਘਿਰਾਓ ਕਰਨ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਸਖ਼ਤ ਅਲੋਚਨਾ ਕਰਦਿਆਂ ਕੈਪਟਨ ਨੇ ਸੁਖਬੀਰ ਦੀ ਕਿਸਾਨਾਂ ਦੇ ਮੁੱਦਿਆਂ ’ਤੇ ਮਗਰਮੱਛ ਦੇ ਹੂੰਝ ਵਹਾਉਣ ਨਾਲ ਤੁਲਨਾ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲਾਂ ਦੇ ਸਾਸ਼ਨਕਾਲ ਦੌਰਾਨ ਕਿਸਾਨਾਂ ਦੀ ਭਲਾਈ ਦਾ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਕਾਰਜਕਾਲ ਵੇਲੇ ਕਰਜ਼ੇ ਨਾਲ ਜੂਝ ਰਹੀ ਕਿਸਾਨੀ ਵੱਲ ਕਦੇ ਮੂੰਹ ਨਹੀਂ ਕੀਤਾ। ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਮੁਲਕ ਦੇ ਕਿਸਾਨਾਂ ਲਈ ਕਰਜ਼ਾ ਮੁਆਫੀ ਸਕੀਮ ਲਿਆਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਜ਼ੋਰ ਪਾਉਣ ਲਈ ਕੁਝ ਵੀ ਨਹੀਂ ਕੀਤਾ।
ਕੈਪਟਨ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ’ਤੇ ਸੁਖਬੀਰ ਬਾਦਲ ਦਾ ਸਟੈਂਡ ਬੇਤੁੱਕਾ ਹੈ ਕਿਉਂਕਿ ਕੇਂਦਰ ਵਿੱਚ ਉਸ ਦੀ ਪਤਨੀ ਹਰਸਿਮਰਤ ਕੌਰ ਵਜ਼ੀਰ ਹੈ ਅਤੇ ਉਸ ਦੀ ਪਾਰਟੀ ਭਾਜਪਾ ਦੀ ਸਹਿਯੋਗੀ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਪ੍ਰਧਾਨ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਵਾਸਤੇ ਕੇਂਦਰ ਦੀ ਸਹਾਇਤਾ ਲਈ ਕੋਈ ਚਾਰਾਜੋਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਹਾਲਤ ਪ੍ਰਤੀ ਸੱਚਮੁੱਚ ਹੀ ਥੋੜ੍ਹੀ ਜਿਹੀ ਵੀ ਚਿੰਤਾ ਹੈ ਤਾਂ ਉਸ ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਇਸ ਮਸਲੇ ’ਤੇ ਫੋਕੀ ਵਾਹ-ਵਾਹ ਖੱਟਣ ਦੀ ਬਜਾਏ ਇਸ ਨੂੰ ਬੀਤੇ ਚਾਰ ਸਾਲਾਂ ਵਿੱਚ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਸੀ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ।
24 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਢੁਕਵੀਂ ਵਿਵਸਥਾ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕਰਜ਼ਾ ਮੁਆਫੀ ਸਕੀਮ ਹੇਠ ਨਵੰਬਰ, 2018 ਤੱਕ ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣਾ ਹੈ ਜਿਨ੍ਹਾਂ ਵਿੱਚੋਂ 82 ਹਜ਼ਾਰ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਵੀ ਜਾ ਚੁੱਕੇ ਹਨ।

Facebook Comment
Project by : XtremeStudioz