Close
Menu

ਅੰਮ੍ਰਿਤਸਰ ਦੇ ਵਿਕਾਸ ਲਈ ਕੈਪਟਨ ਨੇ ਜਾਰੀ ਕੀਤੀ 100 ਕਰੋੜ ਰੁਪਏ ਦੀ ਗ੍ਰਾਂਟ

-- 21 February,2018

ਅੰਮ੍ਰਿਤਸਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਅੱਜ ਅੰਮ੍ਰਿਤਸਰ ਦੇ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਉਤਸਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ 100 ਕਰੋੜ ਰੁਪਏ ਦੀ ਤੁਰੰਤ ਗ੍ਰਾਂਟ ਵੀ ਜਾਰੀ ਕੀਤੀ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਅੱਜ ਅੰਮ੍ਰਿਤਸਰ ਦੇ ਨਵੇਂ ਚੁਣੇ ਮਿਊਂਸੀਪਲ ਕੌਂਸਲਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਕੌਂਸਲਰ ਨੂੰ ਕਿਹਾ ਕਿ ਵਿਕਾਸ ਕਾਰਜਾਂ ‘ਚ ਫੰਡ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ। ਇਸ ਲਈ ਉਨ੍ਹਾਂ ਨੇ 100 ਕਰੋੜ ਰੁਪਏ ਦੀ ਤੁਰੰਤ ਗ੍ਰਾਂਟ ਜਾਰੀ ਕੀਤੀ ਹੈ। ਉਹ ਪੰਜਾਬ ਦੇ ਸਾਰੇ ਮਿਊਂਸੀਪਲ ਸ਼ਹਿਰਾਂ ਦਾ ਵਿਕਾਸ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ਦੇ ਤਾਜ ਹੋਟਲ ‘ਚ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਹਰਜੀਤ ਸਿੰਘ ਸੱਜਣ ਵੀ ਮੌਜੂਦ ਸਨ।

Facebook Comment
Project by : XtremeStudioz