Close
Menu

ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’-ਕੈਪਟਨ ਅਮਰਿੰਦਰ ਸਿੰਘ

-- 14 December,2018

• ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਲਾਂਘੇ ਦਾ ਸਵਾਗਤ
• ਸਮੂਹ ਸਿਆਸੀ ਪਾਰਟੀਆਂ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ
ਚੰਡੀਗੜ•, 14 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।
ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਅੱਤਵਾਦ ਤੋਂ ਪੰਜਾਬ ਦੀ ਰਾਖੀ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਇਹ ਵਿਚਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਬਾਰੇ ਮਤੇ ‘ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਜ਼ਾਹਰ ਕਰ ਰਹੇ ਸਨ। ਇਸ ਮਤੇ ਨੂੰ ਸਰਬਸੰਮਤੀ ਨਾਲ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲਾਂਘਾ ਖੋਲ•ਣ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਸਦਨ ਆਪਣੀ ਸ਼ਲਾਘਾ ਦਰਜ ਕਰਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੰਜਾਬੀਆਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਕਾਰਜ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਸੇ ਵੀ ਢੰਗ ਨਾਲ ਸੂਬੇ ਦੀ ਸ਼ਾਂਤੀ ਭੰਗ ਨਾ ਹੋਣ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਲਾਂਘੇ ਨੂੰ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ‘ਅਮਨ ਦਾ ਪੁਲ’ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਸਾਰਿਆਂ ਲਈ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਬਹੁਤ ਯਾਦਗਾਰੀ ਮੌਕਾ ਹੈ ਕਿਉਂ ਜੋ ਮੁਲਕ ਦੇ ਬਟਵਾਰੇ ਤੋਂ ਬਾਅਦ ਸਿੱਖ ਭਾਈਚਾਰਾ ਰੋਜ਼ਾਨਾ ਇਹ ਲਾਂਘਾ ਖੁੱਲ• ਜਾਣ ਲਈ ਅਰਦਾਸ ਕਰਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਪੈਦਾ ਕਰਨ ਲਈ ਪਾਕਿਸਤਾਨੀ ਫੌਜ ਦੇ ਸਥਿਰ ਯਤਨਾਂ ਬਾਰੇ ਉਨ•ਾਂ ਵੱਲੋਂ ਲਏ ਸਪੱਸ਼ਟ ਸਟੈਂਡ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਪਾਸਿਆਂ ਤੋਂ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ,”ਜਦੋਂ ਸਰਹੱਦੀ ਸੂਬੇ ਨੂੰ ਅਸਥਿਰ ਕਰਨ ਦੇ ਮਕਸਦ ਨਾਲ ਸਰਹੱਦ ‘ਤੇ ਸਾਡੇ ਸੈਨਿਕਾਂ ਦੀਆਂ ਹੱਤਿਆਵਾਂ ਹੁੰਦੀਆਂ ਹੋਣ ਤਾਂ ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਪਾਕਿਸਤਾਨੀ ਫੌਜ ਸਾਡੀ ਹਮਦਰਦ ਹੈ?”
ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਈ.ਐਸ.ਆਈ. ਦੇ ਹੱਥਠੋਕਿਆਂ ਰਾਹੀਂ ਪੰਜਾਬ ਵਿੱਚ ਅੱਤਵਾਦ ਮੁੜ ਪੈਦਾ ਕਰਨ ਦੇ ਲੁਕਵੇਂ ਮਨਰੋਥ ਤੋਂ ਚੌਕਸ ਰਹਿਣ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਇਸ ਦੀ ਮਿਸਾਲ ਵੱਖ-ਵੱਖ ਅੱਤਵਾਦੀ ਗ੍ਰੋਹਾਂ ‘ਤੇ ਕਾਰਵਾਈ ਕਰਕੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਗੋਲੀ-ਸਿੱਕਾ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਤੋਂ ਮਿਲਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਰਾਵੀ ਦਰਿਆ ਵਿੱਚ ਹੜ• ਆਉਣ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਨੁਕਸਾਨ ਪਹੁੰਚਿਆ ਸੀ ਤਾਂ ਉਸ ਤੋਂ ਬਾਅਦ ਉਨ•ਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਨੇ ਸਾਲ 1920-1929 ਤੱਕ ਇਸ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾਈ ਸੀ। ਇਸੇ ਤਰ•ਾਂ ਉਨ•ਾਂ ਦੇ ਦਾਦਾ ਜੀ ਨੇ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਪਰਿਵਾਰਕ ਵਿਰਾਸਤ ਨੂੰ ਅੱਗੇ ਤੋਰਦਿਆਂ ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਸੇਵਾ ਕੀਤੀ। ਇਸੇ ਰਵਾਇਤ ਹੋਰ ਅੱਗੇ ਲਿਜਾਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਇਸ ਜੀਵਨ ਦੌਰਾਨ ਉਨ•ਾਂ ਨੂੰ ਇਸ ਪਵਿੱਤਰ ਕਾਰਜ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।
ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤੇ ਐਲਾਨ ਨੂੰ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਵਿੱਚ ਸ਼ਾਮਲ ਹੋਣਗੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਪਗ 18 ਵਰ•ੇ ਬਿਤਾਏ ਹਨ।
ਇਸ ਵਿਚਾਰ-ਚਰਚਾ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਤੇ ਹਰਮਿੰਦਰ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ, ਕੁਲਤਾਰ ਸਿੰਘ ਸੰਧਵਾਂ ਅਤੇ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਨੇ ਵੀ ਮਤੇ ਦਾ ਸਮਰਥਨ ਕੀਤਾ।
ਕੈਪਸ਼ਨ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘੇ ‘ਤੇ ਮਤਾ ਪੇਸ਼ ਕਰਨ ਤੋਂ ਬਾਅਦ ਸਦਨ ਵਿੱਚ ਆਪਣੇ ਵਿਚਾਰ ਪੇਸ਼ ਕਰਦੇ ਹੋਏ।
ਮੁੱਖ ਮੰਤਰੀ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਸਰਦ ਰੁੱਤ ਇਜਲਾਸ ਵਿੱਚ ਹਾਜ਼ਰ ਹੋਣ ਲਈ ਪੰਜਾਬ ਵਿਧਾਨ ਸਭਾ ਪਹੁੰਚਦੇ ਹੋਏ।

Facebook Comment
Project by : XtremeStudioz