Close
Menu

ਕਾਂਗਰਸੀ ਆਗੂ ਨੇ ਸਿੱਧੂ ਦੀ ਬਰਖਾਸਤਗੀ ਦੀ ਮੰਗ ਕੀਤੀ ਅਤੇ ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ

-- 16 February,2019

ਚੰਡੀਗੜ੍ਹ, 16 ਫਰਵਰੀ: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਨੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਰਖਾਸਤ ਕਰਨ ਅਤੇ ਉਨ੍ਹਾਂ ਦੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ, ਜੋ ਪਾਕਿਸਤਾਨ ਦੇ ਬੁਲਾਰੇ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਦੀਵਾਨ ਨੇ ਮੰਗ ਕੀਤੀ ਹੈ ਕਿ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਵਿੱਚੋਂ ਬਰਖਾਸਤ ਕੀਤਾ ਜਾਵੇ। ਜਿਨ੍ਹਾਂ ਨੇ ਨਾ ਸਿਰਫ ਦੇਸ਼ ਨਾਲ ਧੋਖਾ ਕੀਤਾ ਹੈ, ਸਗੋਂ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਵੀ ਸਿੱਧੂ ਨੂੰ ਪਾਰਟੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅਜਿਹੇ ਗ਼ੱਦਾਰਾਂ ਲਈ ਕਾਂਗਰਸ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਹੈ ਜਿਸ ਪਾਰਟੀ ਦਾ ਮਹਾਤਮਾ ਗਾਂਧੀ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਤੋਂ ਲੈ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਲੀਦਾਨ ਦੇਣ ਵਾਲਿਆਂ ਦਾ ਇਤਿਹਾਸ ਰਿਹਾ ਹੈ। ਸਿੱਧੂ ਦਾ ਬੋਰੀਆ ਬਿਸਤਰਾ ਬੰਨ੍ਹ ਕੇ ਉਨ੍ਹਾਂ ਨੂੰ ਭਾਜਪਾ ਵਿੱਚ ਵਾਪਸ ਭੇਜਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਧੂ ਵੱਲੋਂ ਦਿੱਤੇ ਗਏ ਅਜਿਹੇ ਲਾਪਰਵਾਹੀ ਵਾਲੇ ਬਿਆਨ ਸਿਰਫ਼ ਕਾਂਗਰਸ ਵਰਗੀ ਕੌਮੀ ਪਾਰਟੀ ਤੋਂ ਲੋਕਾਂ ਨੂੰ ਤੋੜਦੇ ਹਨ। ਪਾਰਟੀ ਨੂੰ ਸਿੱਧੂ ਨੂੰ ਬਾਹਰ ਕੱਢਣ ਤੋਂ ਪਹਿਲਾਂ ਉਸਦੇ ਵੱਲੋਂ ਦਿੱਤੇ ਗਏ ਬਿਆਨ ਤੋਂ ਖੁਦ ਨੂੰ ਵੱਖ ਕਰ ਲੈਣਾ ਚਾਹੀਦਾ ਹੈ। ਜਦੋਂ ਪੂਰੀ ਦੁਨੀਆਂ ਜਾਣਦੀ ਹੈ ਕਿ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲਿਆਂ ਚ 40 ਜਵਾਨਾਂ ਦੀ ਸ਼ਹਾਦਤ ਲਈ ਪਾਕਿਸਤਾਨ ਜ਼ਿੰਮੇਵਾਰ ਹੈ ਤਾਂ ਅਜਿਹੇ ਵੀ ਸਿੱਧੂ ਵੱਲੋਂ ਪਾਕਿਸਤਾਨ ਦਾ ਬਚਾਅ ਕਰਨ ਨਾਲ ਇਹ ਸਾਬਤ ਹੋ ਚੁੱਕਿਆ ਹੈ ਕਿ ਉਹ ਆਪਣੇ ਦੇਸ਼ ਤੋਂ ਵੱਧ ਪਾਕਿਸਤਾਨ ਪ੍ਰਤੀ ਵਫਾਦਾਰ ਹਨ।

ਦੀਵਾਨ ਨੇ ਸਿੱਧੂ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਨਾਲ ਸ਼ਾਂਤੀ ਦਾ ਪ੍ਰਚਾਰ ਕਰਨ ਦੀ ਬਜਾਏ ਜ਼ੈੱਡ ਪਲੱਸ ਸਕਿਓਰਿਟੀ ਅਤੇ ਬਰਡ ਪਰੂਫ ਗੱਡੀ ਨੂੰ ਛੱਡ ਕੇ ਬਾਰਡਰ ਉੱਪਰ ਜਾਣਾ ਚਾਹੀਦਾ ਹੈ ਜਿਹੜਾ ਦੇਸ਼ ਸਾਡੇ ਜਵਾਨਾਂ ਦਾ ਖੂਨ ਬਹਾ ਰਿਹਾ ਹੈ। ਅਸੀਂ ਗੋਲੀ ਬਦਲੇ ਗੋਲੀ ਚਾਹੁੰਦੇ ਹਾਂ ਨਾ ਕਿ ਸਿੱਧੂ ਵਰਗੇ ਗੱਦਾਰਾਂ ਲਈ ਬੁਲੇਟ ਪਰੂਫ ਗੱਡੀਆਂ, ਜਿਹੜੇ ਭਾਰਤ ਵਿੱਚ ਸੱਤਾ ਦਾ ਆਨੰਦ ਲੈਂਦੇ ਹਨ ਅਤੇ ਪਾਕਿਸਤਾਨ ਦੀ ਬੋਲੀ ਬੋਲਦੇ ਹਨ।

Facebook Comment
Project by : XtremeStudioz