Close
Menu

ਕਿਸਤਾਨ ਦਿਵਸ ਪਰੇਡ ਵਿੱਚ ਪਹਿਲੀ ਵਾਰ ਸ਼ਾਮਲ ਹੋਏ ਭਾਰਤੀ ਅਧਿਕਾਰੀ

-- 24 March,2018

ਇਸਲਾਮਾਬਾਦ, ਪਾਕਿਸਤਾਨ ਦਿਵਸ ਮਨਾਉਣ ਸਬੰਧੀ ਹੋਈ ਮਿਲਟਰੀ ਪਰੇਡ ਵਿੱਚ ਇੱਥੇ ਤਾਇਨਾਤ ਭਾਰਤੀ ਦੂਤਾਵਾਸ ਦੇ ਅਧਿਕਾਰੀ ਅਤੇ ਸੀਨੀਅਰ ਫੌਜੀ ਅਧਿਕਾਰੀ ਪਹਿਲੀ ਵਾਰ ਸ਼ਾਮਲ ਹੋਏ। ਇੱਥੋਂ ਜਾਰੀ ਕੀਤੀਆਂ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਅਾ ਹੈ ਕਿ ਪਾਕਿਸਤਾਨੀ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨੇ ਭਾਰਤ ਨੂੰ ਸ਼ਾਂਤੀ ਦਾ ਸੁਨੇਹਾ ਲਾਉਣ ਲਈ ਇਹ ਕਦਮ ਚੁੱਕਿਆ ਹੈ। ਦੋਵਾਂ ਦੇਸ਼ਾਂ ਵਿੱਚ ਉਪਜੇ ਭਾਰੀ ਤਣਾਅ ਦੇ ਚੱਲਦਿਆਂ ਪਾਕਿਸਤਾਨ ਦੀ ਫੌਜ ਨੇ ਪਹਿਲੀ ਵਾਰ ਭਾਰਤ ਦੇ ਡਿਫੈਂਸ ਅਟੈਚੀ ਅਤੇ ਭਾਰਤੀ ਦੂਤਾਵਾਸ ਦੇ ਸੀਨੀਅਰ ਅਧਿਕਾਰੀਆਂ ਨੂੰ 23 ਮਾਰਚ ਨੂੰ ਪਾਕਿਸਤਾਨ ਦਿਵਸ ਮੌਕੇ ਹੁੰਦੀ ਪਰੇਡ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਸਮਾਰੋਹ ਵਿੱਚ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਜੇਪੀ ਸਿੰਘ ਅਤੇ ਡਿਫੈਂਸ ਮਿਲਟਰੀ ਸਲਾਹਕਾਰ ਬਿਰਗੇਡੀਅਰ ਸੰਜੇ ਪੀ ਵਿਸ਼ਵਾਸਰਾਓ ਸ਼ਾਮਲ ਹੋਏ। ਇਸ ਮੌਕੇ ਪਾਕਿਸਤਾਨ ਦੇ ਰਾਸ਼ਟਰਪਤੀ ਨੇ ਗੋਲੀਬੰਦੀ ਦੀ ਉਲੰਘਣਾ ਲਈ ਭਾਰਤ ਨੂੰ ਦੋੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਭਾਰਤ ਦੀ ਕਾਰਵਾਈ ਨੇ ਖੇਤਰੀ ਸੁਰੱਖਿਆ ਨੂੰ ਦਾਅ ਉੱਤੇ ਲਾ ਦਿੱਤਾ ਹੈ। ਉਨ੍ਹਾਂ ਕਸ਼ਮੀਰੀਆਂ ਨੂੰ ਸਵੈਨਿਰਣੇ ਦਾ ਹੱਕ ਦੇਣ ਦੀ ਗੱਲ ਵੀ ਕੀਤੀ।

Facebook Comment
Project by : XtremeStudioz