Close
Menu

ਕੁਰਕੀ ਖਤਮ, ਕਰਜ਼ਾ ਵੀ ਛੇਤੀ ਖਤਮ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਭਰੋਸਾ

-- 24 May,2017

ਚੰਡੀਗੜ•, 24 ਮਈ: 
ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ•ਾਂ ਦੀ ਸਰਕਾਰ ਕਰਜ਼ਾ ਮੁਆਫੀ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਉਨ••ਾਂ ਨੇ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਕਰਜ਼ਾ ਮੁਆਫ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਇਕ ਉਚ ਪੱਧਰੀ ਕਮੇਟੀ ਪਹਿਲਾਂ ਹੀ ਸਥਾਪਤ ਕਰ ਦਿੱਤੀ ਗਈ ਹੈ ਜੋ ਕਿ ਪੂਰੇ ਜ਼ੋਰ-ਸ਼ੋਰ ਨਾਲ ਇਸ ਕਾਰਜ ਵਿੱਚ ਲੱਗੀ ਹੋਈ ਹੈ। 
ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ‘ਕੁਰਕੀ’ ਪਹਿਲਾਂ ਹੀ ਬੰਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 
ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਖੇ ਆਯੋਜਿਤ ਕਰਵਾਏ ਗਏ ਇਕ ਸੈਮੀਨਾਰ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੀ ਅਹਿਮ ਮਹੱਤਤਾ ਹੋਣ ਦੇ ਬਾਵਜੂਦ ਇਹ ਆਰਥਿਕ ਵਿਕਾਸ ਵਿੱਚ ਓਨੀ ਭੂਮਿਕਾ ਨਹੀਂ ਨਿਭਾਅ ਰਹੀ, ਜਿੰਨੀ ਨਿਭਾਉਣੀ ਚਾਹੀਦੀ ਹੈ। ਸਮੁੱਚੇ ਦੇਸ਼ ਵਿਚ ਪਾਣੀ ਇਕ ਪ੍ਰਮੁੱਖ ਸਮੱਸਿਆ ਬਣ ਜਾਣ ਦਾ ਜ਼ਿਕਰ ਕਰਦੇ ਹੋਏ ਉਨ•ਾਂ ਨੇ ਸਮੂਹਿਕ ਕੋਸ਼ਿਸ਼ਾਂ ਨਾਲ ਰਾਸ਼ਟਰੀ ਪੱਧਰ ‘ਤੇ ਇਸ ਮੁੱਦੇ ਦੇ ਹੱਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। 
ਕੈਪਟਨ ਅਮਰਿੰਦਰ ਸਿੰਘ ਨੇ ਜਪਾਨ ਅਤੇ ਜਰਮਨੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਪੰਜਾਬ ਮੌਜੂਦਾ ਸਥਿਤੀ ਵਿੱਚੋਂ ਇਕ ਵਾਰ ਫਿਰ ਨਿਕਲ ਕੇ ਦੇਸ਼ ਦਾ ਚੋਟੀ ਦਾ ਸੂਬਾ ਬਣ ਜਾਵੇਗਾ। ਉਨ••ਾਂ ਕਿਹਾ ਕਿ ਉਦਯੋਗ ਦੀ ਸੁਰਜੀਤੀ ਸੂਬੇ ਦੇ ਵਿਕਾਸ ਨੂੰ ਬਹਾਲ ਕਰਨ ਲਈ ਬਹੁਤ ਅਹਿਮ ਹੈ ਅਤੇ ਇਹ ਨਵੇਂ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਭੂਮਿਕਾ ਨਿਭਾਏਗਾ। 
ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਾਅਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਮਜ਼ੋਰ ਵਿੱਤੀ ਹਾਲਤ ਦੇ ਮੱਦੇਨਜ਼ਰ ਉਹ ਵਿੱਤੀ ਸਹਾਇਤਾ ਦਾ ਵਾਅਦਾ ਨਹੀਂ ਕਰ ਸਕਦੇ ਪਰ ਉਹ ਵਪਾਰ ਨੂੰ ਸੁਖਾਲਾ ਬਣਾਉਣ ਲਈ ਯਕੀਨੀ ਬਣਾਉਣਗੇ ਜਿਸ ਦੇ ਵਾਸਤੇ ਵਾਜਬ ਦਰਾਂ ‘ਤੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਜਿਸ ਦਾ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ••ਾਂ ਦੀ ਸਰਕਾਰ ਸੂਬੇ ਨੂੰ ਵਿੱਤੀ ਮੰਦਹਾਲੀ ਵਿਚੋਂ ਕੱਢਣ ਲਈ ਅਜੇ ਵੀ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਹ ਅਸਲੀ ਸਥਿਤੀਆਂ ਦਾ ਪ੍ਰਗਟਾਵਾ ਕਰਨ ਲਈ ਛੇਤੀ ਹੀ ਵਾਈਟ ਪੇਪਰ ਜਾਰੀ ਕਰੇਗੀ। 
ਮੁੱਖ ਮੰਤਰੀ ਨੇ ਉਦਯੋਗ ਅਤੇ ਸਰਕਾਰ ਵਿਚਕਾਰ ਭਾਈਵਾਲੀ ਵਾਲੀ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਵੇਲੇ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਬਿਨ•ਾਂ ਕਿਸੇ ਦੇਰੀ ਤੋਂ ਗੰਭੀਰਤਾ ਨਾਲ ਲਾਗੂ ਕੀਤੀ ਜਾਵੇਗੀ। 
ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਕਿ ਟਰੱਕ ਯੂਨੀਅਨਾਂ ਦੀ ਇਜਾਰੇਦਾਰੀ ਉਦਯੋਗ ਲਈ ਵੱਡੀ ਸਮੱਸਿਆ ਹੈ ਜਿਸ ਨੂੰ ਜਲਦੀ ਹੱਲ ਕੀਤਾ ਜਾਵੇਗਾ। ਪੀ.ਐਚ.ਡੀ.ਸੀ.ਸੀ.ਆਈ ਨੇ ਇਨ••ਾਂ ਯੂਨੀਅਨਾਂ ਦੀਆਂ ਸਰਗਰਮੀਆਂ ਨੂੰ ਨਿਯਮਤ ਕਰਨ ਲਈ ਕਾਨੂੰਨ ਦੀ ਮੰਗ ਕੀਤੀ ਹੈ ਜੋ ਕਿ ਵੱਡੀ ਪੱਧਰ ‘ਤੇ ਲੁੱਟਮਾਰ ਅਤੇ ਡਰਾਉਣ ਧਮਕਾਉਣ ਵਿਚ ਲਿਪਤ ਹਨ। ਉਨ••ਾਂ ਨੇ ਇਨ••ਾਂ ਯੂਨੀਅਨਾਂ ਦੀਆਂ ਗੈਰ-ਕਨੂੰਨੀ ਸਰਗਰਮੀਆਂ ਨੂੰ ਸਜ਼ਾਯੋਗ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਹੋਰਨਾਂ ਸੇਵਾਵਾਂ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਵਜੋਂ ਕਾਰਜ ਕਰਨ।  
ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਵੱਲੋਂ ਵੈਟ ਰਿਫੰਡ ਵਿੱਚ ਦੇਰੀ ਅਤੇ ਵਾਤਾਵਰਣ ਪ੍ਰਵਾਨਗੀਆਂ ਸਮੇਤ ਉਠਾਏ ਮੁੱਦਿਆਂ ਨੂੰ ਵਿਚਾਰਨ ਦਾ ਭਰੋਸਾ ਦਿੱਤਾ। ਉਨ•ਾਂ ਕਿਹਾ ਕਿ ਮਾਲਵਾ ਪੱਟੀ ਵਿੱਚ ਬੰਦ ਪਈਆਂ ਕਪਾਹ ਵੇਲਣ ਵਾਲੀਆਂ ਮਿੱਲਾਂ ਨੂੰ ਸੁਰਜੀਤ ਕਰਨ ਵਿੱਚ ਮਦਦ ਕੀਤੀ ਜਾਵੇਗੀ।
ਮੰਡੀ ਗੋਬਿੰਦਗੜ• ਦੇ ਸਨਅਤਕਾਰਾਂ ਨੇ ਜ਼ਮੀਨੀ ਪਾਣੀ ਦੀ ਵਰਤੋਂ ਬਾਰੇ ਨੀਤੀ ਵਿੱਚ ਕੇਂਦਰ ਸਰਕਾਰ ਪਾਸੋਂ ਸਮਾਂ ਵਧਾਉਣ ਲਈ ਸੂਬਾ ਸਰਕਾਰ ਦੀ ਮਦਦ ਮੰਗੀ। ਸੈਸ਼ਨ ਦੌਰਾਨ ਪੰਜਾਬ ਦੀ ਕਪਾਹ ‘ਤੇ ਬਹੁਤ ਜ਼ਿਆਦਾ ਵਸੂਲੀ ਕਰਨ ਦਾ ਮੁੱਦਾ ਵੀ ਉੱਠਿਆ ਜਿਸ ਨਾਲ ਹੋਰਨਾਂ ਸੂਬਿਆਂ ਤੋਂ ਸਸਤੇ ਭਾਅ ਕਪਾਹ ਆਉਂਦੀ ਹੈ। ਮੁੱਖ ਮੰਤਰੀ ਨੇ ਕਪਾਹ ਸਨਅਤ ਨਾਲ ਜੁੜੇ ਉੱਦਮੀਆਂ ਨੂੰ ਅਜਿਹੀਆਂ ਸਾਰੀਆਂ ਵਸੂਲੀਆਂ ਖਤਮ ਕਰਕੇ ਹੋਰਨਾਂ ਸੂਬਿਆਂ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। 
ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਨੀਤੀ ਦੇ ਅਮਲ ਦੀ ਨਿਗਰਾਨੀ ਲਈ ਸਨਅਤੀ ਘਰਾਣਿਆਂ ਤੇ ਹੋਰਾਂ ‘ਤੇ ਅਧਾਰਿਤ ਕੌਂਸਲ ਕਾਇਮ ਕਰਨ ਦੇ ਸੁਝਾਅ ਪ੍ਰਤੀ ਸਹਿਮਤੀ ਜ਼ਾਹਰ ਕੀਤੀ।
ਇਸ ਤੋਂ ਪਹਿਲਾਂ ਪੀ.ਐਚ.ਡੀ. ਚੈਂਬਰ ਦੀ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਵਿਸਥਾਰਤ ਪੇਸ਼ਕਾਰੀ ਰਾਹੀਂ ਸੰਕਟ ਵਿੱਚੋਂ ਗੁਜ਼ਰ ਰਹੀ ਸਨਅਤ ਨੂੰ ਦਰਪੇਸ਼ ਸਮੱਸਿਆਵਾਂ ਗਿਣਾਉਂਦਿਆਂ ਸਰਕਾਰ ਨੂੰ ਆਪਸੀ ਭਰੋਸੇ ‘ਤੇ ਅਧਾਰਿਤ ਨੀਤੀਆਂ ਘੜਨ ਦੀ ਅਪੀਲ ਕੀਤੀ। ਉਨ•ਾਂ ਨੇ ਸੂਬੇ ਵਿੱਚ ਉਦਯੋਗ ਨੂੰ ਰਿਆਇਤ ਦੇਣ ਲਈ ਕਾਮੇ, ਜ਼ਮੀਨ, ਬਿਜਲੀ, ਬੁਨਿਆਦੀ ਢਾਂਚੇ ਅਤੇ ਹੋਰ ਲੋੜੀਂਦੇ ਸੁਧਾਰਾਂ ਦਾ ਪੱਖ ਵੀ ਪੇਸ਼ ਕੀਤਾ।
ਸ੍ਰੀ ਸਚਦੇਵਾ ਨੇ ਆਖਿਆ ਕਿ ਚੈਂਬਰ ਵੱਲੋਂ ਬਾਗਬਾਨੀ ਅਤੇ ਮੱਛੀ ਪਾਲਣ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਇਕ ਸਮਝੌਤਾ ਸਹੀਬੰਦ ਕੀਤਾ ਜਾ ਰਿਹਾ ਹੈ ਤਾਂ ਕਿ ਖੇਤੀ ਵਿਕਾਸ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ।
ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਰਕਾਰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਚੈਂਬਰ ਨੇ ਕਿਹਾ ਕਿ ਇਹ ਸਹੂਲਤ ਅਗਲੇ ਪੰਜ ਸਾਲਾਂ ਲਈ ਜਾਰੀ ਰਹਿਣੀ ਚਾਹੀਦੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਸਨਅਤੀ ਵਿਕਾਸ ਲਈ ਵਪਾਰਕ ਮਾਹੌਲ ਨੂੰ ਹੋਰ ਸੁਖਾਵਾਂ ਬਣਾ ਕੇ ਮੌਜੂਦਾ ਸਨਅਤ ਨੂੰ ਮੁੜ ਪੈਰਾਂ-ਸਿਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਜਾਖੜ ਨੇ ਕਿਹਾ ਕਿ ਸਨਅਤੀ ਵਿਕਾਸ ਵਿੱਚ ਸਿਆਸਤਦਾਨ ਬਹੁਤ ਵੱਡਾ ਅੜਿੱਕਾ ਹਨ ਪਰ ਹੁਣ ਇਹ ਅੜਚਣ ਵੀ ਦੂਰ ਹੋ ਗਈ ਹੈ ਕਿਉਂਕਿ ਮੁੱਖ ਮੰਤਰੀ ਇਕ ਇਮਾਨਦਾਰ ਤੇ ਸੂਝਵਾਨ ਨੇਤਾ ਹਨ ਅਤੇ ਉਹ ਹੀ ਸੂਬੇ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢ ਸਕਦੇ ਹਨ। ਕਾਂਗਰਸ ਪ੍ਰਧਾਨ ਨੇ ਅਫਸਰਸ਼ਾਹੀ ਨੂੰ ਹੋਰ ਜ਼ਿੰਮੇਵਾਰਾਨਾ ਪਹੁੰਚ ਅਪਣਾ ਕੇ ਤੁਰੰਤ ਫੈਸਲੇ ਲੈਣ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਮੌਜੂਦਾ ਮਾਹੌਲ ਵਿੱਚ ਲਾਲ ਫੀਤਾਸ਼ਾਹੀ ਲਈ ਕੋਈ ਥਾਂ ਨਹੀਂ ਹੈ।

Facebook Comment
Project by : XtremeStudioz