Close
Menu

ਕੇਂਦਰੀ ਸੁਰੱਖਿਆ ਮੰਗਣ ਜਾਂ ਵਧਾਉਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ- ਕੈਪਟਨ ਅਮਰਿੰਦਰ

-- 25 May,2017

ਚੰਡੀਗੜ੍ਹ•, 25 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਅਤੇ ਸ਼ਰੇਆਮ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਏ ਜਾਣ ਦੀ ਮੰਗ ਤੋਂ ਸਪਸ਼ਟ ਤੌਰ ‘ਤੇ ਇਨਕਾਰ ਕਰਦੇ ਹੋਏ ਖਾਲਿਸਤਾਨੀ ਪੱਖੀ ਕੈਨੇਡੀਅਨਾਂ ਨੂੰ ਆਪਣੀਆਂ ਇਨ੍ਹ•ਾਂ ਧਮਕੀਆਂ ਨਾਲ ਪੰਜਾਬ ਆਉਣ ਅਤੇ ਸਰਕਾਰ ਦਾ ਸਾਹਮਣਾ ਕਰਨ ਦੀ ਚੁਣੌਤੀ ਦਿੱਤੀ।
ਖਾਲਿਸਤਾਨ ਪੱਖੀ ਤੱਤਾਂ ਵੱਲੋਂ ਉਨ੍ਹ•ਾਂ ਨੂੰ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀਡੀਓ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਬਾਰੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਡਰਣ ਵਾਲੇ ਨਹੀਂ ਹਨ ਅਤੇ ਸੂਬੇ ਦੇ ਲੋਕਾਂ ਦੀ ਰੱਖਿਆ ਲਈ ਉਹ ਅਜਿਹੀਆਂ ਸ਼ਕਤੀਆਂ ਨਾਲ ਪੂਰੀ ਤਰ੍ਹ•ਾਂ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤੱਤ ਪੰਜਾਬ ਵਿੱਚ ਸਖ਼ਤ ਜਦੋ-ਜਹਿਦ ਨਾਲ ਪੈਦਾ ਕੀਤੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਨ੍ਹਾਂ ਦੇ ਘਿਨਾਉਣੇ ਕਾਰਿਆਂ ਨੂੰ ਅਸਫ਼ਲ ਕਰਨ ਲਈ ਉਹ ਹਰ ਕਦਮ ਚੁੱਕਣਗੇ। ਉਨ੍ਹ•ਾਂ ਕਿਹਾ, ”ਜੇ ਉਨ•੍ਹਾਂ ਵਿੱਚ ਜੁਅੱਰਤ ਹੈ ਤਾਂ ਉਹ ਪੰਜਾਬ ਆਉਣ ਅਤੇ ਮੇਰੀ ਸਰਕਾਰ ਇਹ ਯਕੀਨੀ ਬਣਾਉਣ ਲਈ ਢੁੱਕਵਾਂ ਕਦਮ ਚੁੱਕੇਗੀ ਕਿ ਆਪਣੀਆਂ ਬੁਜ਼ਦਿਲੀ ਵਾਲੀਆਂ ਧਮਕੀਆਂ ਦੇਣ ਅਤੇ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੇ ਨਾਪਾਕ ਇਰਾਦੇ ਰੱਖਣ ਵਾਲਿਆਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇ”।
ਮੁੱਖ ਮੰਤਰੀ ਨੇ ਆਪਣੇ ਅਤੇ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਿਸ ਕਾਂਗਰਸੀ ਆਗੂਆਂ ਸਣੇ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹ•ਾਂ ਸਮਰੱਥ ਹੈ। ਉਨ•੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸਬੰਧ ਵਿੱਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹ•ਾਂ ਨੂੰ ਪੰਜਾਬ ਪੁਲਿਸ ਦੀ ਯੋਗਤਾ ‘ਤੇ ਪੂਰਾ ਵਿਸ਼ਵਾਸ ਹੈ ਜੋ ਕਿ ਆਪਣੀ ਵਧੀਆ ਭੂਮਿਕਾ ਨਿਭਾਅ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਡਰਪੋਕ ਲੋਕਾਂ ਦੀਆਂ ਗਿੱਦੜਭੱਬਕੀਆਂ ਤੋਂ ਡਰਨ ਵਾਲੀ ਨਹੀਂ ਜਿਨ੍ਹਾਂ ਦੀ ਪੰਜਾਬ ਆ ਕੇ ਉਨ੍ਹਾਂ ਦਾ ਸਾਹਮਣਾ ਕਰਨ ਦੀ ਵੀ ਜੁਅੱਰਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਧਮਕੀਆਂ ਦਾ ਢੁਕਵਾਂ ਜੁਆਬ ਦੇਵੇਗੀ ਅਤੇ ਕਿਸੇ ਵੀ ਕੀਮਤ ‘ਤੇ ਸ਼ਾਂਤਮਈ ਮਾਹੌਲ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਾਲਿਸਤਾਨੀ ਪੱਖੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ ਵਿੱਚ ਦਿੱਤੀਆਂ ਧਮਕੀਆਂ ਦੇ ਕਾਰਨ ਉਹ ਹੋਰ ਸੁਰੱਖਿਆ ਨਹੀਂ ਲੈ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਵੀਡੀਓ ਰਾਹੀਂ ਦਿੱਤੀਆਂ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਸੁਰੱਖਿਆ ਘੇਰਾ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾਣਾ ਚਾਹੀਦਾ।
ਬੁਲਾਰੇ ਨੇ ਅਫਸੋਸ ਜ਼ਾਹਰ ਕੀਤਾ ਕਿ ਸਿੱਖਜ਼ ਫਾਰ ਜਸਟਿਸ ਜੋ ਧਮਕੀਆਂ ਵਾਲੀਆਂ ਵੀਡੀਓ ਸ਼ੋਸ਼ਲ ਮੀਡੀਆ ‘ਤੇ ਪਾਉਣ ਪਿੱਛੇ ਸ਼ਾਮਲ ਹੈ, ਨੂੰ ਕੈਨੇਡੀਅਨ ਸੰਸਦ ਵਿੱਚ ਭਾਰਤੀ ਮੂਲ ਦੇ ਕੁਝ ਮੈਂਬਰਾਂ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ ਵਿਚਾਰ ਹੈ ਕਿ ਅਜਿਹੀਆਂ ਸੰਸਥਾਵਾਂ ਅਤੇ ਤੱਤ ਜੋ ਕੈਨੇਡਾ ਦੀ ਸਿੱਖ ਆਬਾਦੀ ਵਿੱਚ ਬਹੁਤ ਥੋੜ੍ਹੀ ਗਿਣਤੀ ਵਿੱਚ ਹਨ, ਨਾਲ ਬਿਨਾਂ ਕਿਸੇ ਢਿੱਲ ਤੋਂ ਕਰੜੇ ਹੱਥੀਂ ਨਿਪਟਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨਸਰਾਂ ਵੱਲੋਂ ਐਨ.ਆਰ.ਆਈ. ਸਿੱਖ ਭਾਈਚਾਰੇ ‘ਤੇ ਕਲੰਕ ਲਾਇਆ ਜਾ ਰਿਹਾ ਹੈ ਅਤੇ ਕੈਨੇਡਾ ਸਮੇਤ ਹੋਰਨਾਂ ਮੁਲਕਾਂ ਦੇ ਵਿਕਾਸ ਤੇ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਘਟਾਇਆ ਜਾ ਰਿਹਾ ਹੈ।

Facebook Comment
Project by : XtremeStudioz