Close
Menu

ਕੈਨੇਡਾ ਦੇ ਕਿਊਬਿਕ ਸੂਬੇ ਦੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

-- 19 February,2018

ਅੰਮ੍ਰਿਤਸਰ, 19 ਫ਼ਰਵਰੀ
ਕੈਨੇਡਾ ਦੇ ਸੂਬੇ ਕਿਊਬਿਕ ਦੀ ਪਹਿਲੀ ਪੰਜਾਬੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰਾਂ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਐੱਮ.ਪੀ. ਅੰਜੂ ਢਿੱਲੋਂ ਨੇ ਕਿਹਾ ਕਿ ਅਕਤੂਬਰ 2015 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਏ ਹਨ ਅਤੇ ਇਥੇ ਆ ਕੇ ਉਨ੍ਹਾਂ ਨੂੰ ਰੂਹਾਨੀ ਅਨੰਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਪੰਜਾਬੀਆਂ ਨੇ ਸਫ਼ਲਤਾ ਦੀ ਬੁਲੰਦੀ ਨੂੰ ਛੂਹਿਆ ਹੈ ਅਤੇ ਸਮੁੱਚੀ ਕੌਮ ਲਈ ਖ਼ੁਸ਼ੀ ਦੀ ਗੱਲ ਹੈ ਕਿ ਉਥੇ ਦੀ ਸਰਕਾਰ ਵਿਚ ਚਾਰ ਸਿੱਖ ਮੰਤਰੀ ਹਨ। ਇਹ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ।
ਇਸ ਸਮੇਂ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੋਂ ਇਲਾਵਾ ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ. ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ. ਅੰਮ੍ਰਿਤਪਾਲ ਸਿੰਘ, ਸ. ਜਸਪਾਲ ਸਿੰਘ ਢੱਡੇ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਐੱਮ. ਪੀ. ਅੰਜੂ ਢਿੱਲੋਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਹਰਦੀਪ ਸਿੰਘ ਢਿੱਲੋਂ, ਪ੍ਰਿੰਸੀਪਲ ਰਾਮ ਸਿੰਘ ਪੱਡਾ, ਬੀਬੀ ਸੰਤੋਸ਼ ਕੌਰ, ਬੀਬੀ ਮਨਦੀਪ ਕੌਰ, ਸ. ਪਰਮਿੰਦਰ ਸਿੰਘ ਆਦਿ ਮੌਜੂਦ ਸਨ।

Facebook Comment
Project by : XtremeStudioz