Close
Menu

ਕੈਪਟਨ ਅਮਰਿੰਦਰ ਵੱਲੋਂ ਅÎਣ-ਅਧਿਕਾਰਤ ਵਾਹਨਾਂ ਖਿਲਾਫ਼ ਮੁਹਿੰਮ ਤੇਜ਼ ਕਰਨ ਦੇ ਹੁਕਮ

-- 27 May,2017

ਚੰਡੀਗੜ•, 27 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਨੂੰ ਸੂਬਾ ਭਰ ਵਿੱਚ ਅਣ-ਅਧਿਕਾਰਤ ਵਾਹਨਾਂ ਖਿਲਾਫ਼ ਮੁਹਿੰਮ ਤੇਜ਼ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।  
ਇਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗ ਨੂੰ ਵਾਹਨਾਂ ਖਾਸ ਕਰਕੇ ਬੱਸਾਂ, ਭਾਰ ਢੋਹਣ ਵਾਲੇ ਵਹੀਕਲਾਂ, ਟਰੈਕਟਰ ਟਰਾਲੀਆਂ ਆਦਿ ਵਾਹਨਾਂ ਦੀ ਜਾਂਚ ਕਰਕੇ ਮੋਟਰ ਵਹੀਕਲ ਐਕਟ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।  
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ•ਾਂ ਨੇ ਵਿਭਾਗ ਨੂੰ ਆਖਿਆ ਕਿ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ।
ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਮਲ ਕਰਦਿਆਂ ਟਰਾਂਸਪੋਰਟ ਵਿਭਾਗ ਨੇ ਸਮੂਹ ਖੇਤਰੀ ਟਰਾਂਸਪੋਰਟ ਅਥਾਰਟੀਆਂ ਅਤੇ ਜ਼ਿਲ•ਾ ਟਰਾਂਸਪੋਰਟ ਦਫ਼ਤਰਾਂ ਨੂੰ ਇਕ ਪੱਤਰ ਭੇਜ ਕੇ ਵਿਭਾਗੀ ਟੀਮਾਂ ਵੱਲੋਂ ਹੇਠਲੇ ਪੱਧਰ ‘ਤੇ ਹਰੇਕ ਬੱਸ ਦੀ ਸਮਾਂ-ਸਾਰਣੀ, ਪਰਮਿਟ ਅਤੇ ਟੈਕਸ ਭਰਨ ਦੇ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕਰਨ ਨੂੰ ਨਿਸ਼ਚਤ ਕਰਨ ਲਈ ਆਖਿਆ। ਅਧਿਕਾਰੀਆਂ ਨੂੰ ਇਸ ਦੀ ਵਿਆਪਕ ਰਿਪੋਰਟ ਰੋਜ਼ਾਨਾ ਸੂਬਾਈ ਟਰਾਂਸਟਪੋਰਟ ਕਮਿਸ਼ਨਰ ਦੇ ਦਫ਼ਤਰ ਵਿੱਚ ਭੇਜਣ ਦੇ ਵੀ ਹੁਕਮ ਦਿੱਤੇ ਗਏ ਹਨ।
ਟਰਾਂਸਪੋਰਟ ਵਿਭਾਗ ਨੇ ਟਰੈਕਟਰ-ਟਰਾਲੀਆਂ ਨੂੰ ਅਣ-ਅਧਿਕਾਰਤ ਤੌਰ ‘ਤੇ ਵਪਾਰਕ ਮੰਤਵਾਂ ਲਈ ਵਰਤੋਂ ਵਿੱਚ ਲਿਆਉਣ ‘ਤੇ ਮੌਜੂਦਾ ਨਿਯਮਾਂ ਦੀ ਘੋਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਵਾਹਨਾਂ ਦੀ ਓਵਰਲੋਡਿੰਗ ਦੇ ਖਤਰਨਾਕ ਅਮਲ ਨੂੰ ਬੰਦ ਕਰਨ ਲਈ ਸਖ਼ਤ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ।
ਬੁਲਾਰੇ ਮੁਤਾਬਕ ਆਵਾਜਾਈ ਨਿਯਮਾਂ ਦੀ ਉਲੰਘਣਾ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂ ਜੋ ਅਜਿਹੇ ਕਾਰਨ ਹੀ ਸੜਕਾਂ ‘ਤੇ ਘਾਤਕ ਹਾਦਸਿਆਂ ਨੂੰ ਅੰਜ਼ਾਮ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਵੀਂ ਟਰਾਂਸਪੋਰਟ ਨੀਤੀ ਬਣਾਈ ਜਾ ਰਹੀ ਹੈ ਅਤੇ ਉਨ•ਾਂ ਨੇ ਵਿਭਾਗ ਨੂੰ ਮੌਜੂਦਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਨੂੰ ਤਿਆਰੀ ਖਿੱਚ ਲੈਣ ਦੀ ਹਦਾਇਤ ਕੀਤੀ ਹੈ ਤਾਂ ਜੋ ਸੜਕਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Facebook Comment
Project by : XtremeStudioz