Close
Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

-- 11 December,2018

• ਜਿੱਤ ਨੂੰ ਰਾਹੁਲ ਲਈ ਫ਼ਤਵਾ ਅਤੇ ਮੋਦੀ ਸ਼ਾਸਨ ਦੇ ਅੰਤ ਦੀ ਸ਼ੁਰੂਆਤ ਦੱਸਿਆ
ਚੰਡੀਗੜ•, 11 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਸੂਬਿਆਂ ਵਿੱਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਲੀਡਰਸ਼ਿਪ ਲਈ ਫ਼ਤਵਾ ਦੱਸਿਆ ਹੈ। ਉਨ•ਾਂ ਕਿਹਾ ਕਿ ਇਨ•ਾਂ ਨਤੀਜਿਆਂ ਨਾਲ ਮੁਲਕ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਅੰਤ ਦਾ ਮੁੱਢ ਬੱਝ ਗਿਆ ਹੈ।
ਅੱਜ ਐਲਾਨੇ ਗਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਦੇਸ਼ ਵਿੱਚ ਪਾਰਟੀ ਦੇ ਉਭਾਰ ਦਾ ਪ੍ਰਗਟਾਵਾ ਹੁੰਦਾ ਹੈ। ਉਨ•ਾਂ ਕਿਹਾ ਕਿ ਇਹ ਨਤੀਜੇ ਸਪੱਸ਼ਟ ਦਰਸਾਉਂਦੇ ਹਨ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਸਰਕਾਰ ਦੀਆਂ ਫੁੱਟਪਾਊ ਅਤੇ ਵਿਕਾਸ ਵਿਰੋਧੀ ਨੀਤੀਆਂ ਤੋਂ ਪੂਰੀ ਤਰ•ਾਂ ਅੱਕ ਗਏ ਹਨ ਅਤੇ ਉਹ ਹੁਣ ਤਬਦੀਲੀ ਚਾਹੁੰਦੇ ਹਨ।
ਰਾਜਸਥਾਨ, ਛੱਤੀਸਗੜ• ਅਤੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਜਿੱਤ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਵਧਾਈ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਗਤੀਸ਼ੀਲ ਅਗਵਾਈ ਹੇਠ ਪਾਰਟੀ ਸਪੱਸ਼ਟ ਤੌਰ ‘ਤੇ ਮੁੜ ਸੁਰਜੀਤ ਹੋ ਗਈ ਹੈ।
ਇਨ•ਾਂ ਨਤੀਜਿਆਂ ਤੋਂ ਦੇਸ਼ ਦੇ ਬਦਲ ਰਹੇ ਮਿਜਾਜ਼ ਦਾ ਪ੍ਰਗਟਾਵਾ ਹੁੰਦਾ ਹੈ ਜੋ ਰਾਹੁਲ ਗਾਂਧੀ ਨੂੰ ਇਕ ਅਜਿਹੇ ਨੌਜਵਾਨ ਵਜੋ ਦੇਖ ਰਿਹਾ ਹੈ ਜੋ ਭਾਰਤ ਨੂੰ ਮੁੜ ਉਸੇ ਵਿਕਾਸ ਦੀ ਲੀਹ ‘ਤੇ ਲਿਆਵੇਗਾ, ਜਿਸ ਤਰ•ਾਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਵਿੱਚ ਪਿਛਲੀ ਯੂ.ਪੀ.ਏ. ਸਰਕਾਰ ਨੇ ਵਿਕਾਸ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਸੀ। ਉਨ•ਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜ ਸਾਲ ਪਹਿਲਾਂ ਕੀਤੇ ਵਾਅਦੇ ਵਫ਼ਾ ਨਾ ਕਰਨ ‘ਤੇ ਦੇਸ਼ ਵਾਸੀ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇਸੇ ਤਰ•ਾਂ ਲੋਕ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਫੈਲੀ ਫਿਰਕੂ ਨਫ਼ਰਤ ਅਤੇ ਹਿੰਸਾ ਦਾ ਅੰਤ ਦੇਖਣ ਲਈ ਵੀ ਬੇਤਾਬ ਹਨ।
ਮੁੱਖ ਮੰਤਰੀ ਦੇ ਕਿਹਾ ਕਿ ਇਹ ਪਲ ਸਿਰਫ ਕਾਂਗਰਸ ਪਾਰਟੀ ਲਈ ਹੀ ਨਹੀਂ ਸਗੋਂ ਇਸ ਮੁਲਕ ਦੇ ਅਵਾਮ ਲਈ ਵੀ ਜਸ਼ਨ ਮਨਾਉਣ ਵਾਲੇ ਹਨ।

Facebook Comment
Project by : XtremeStudioz