Close
Menu

ਕੈਪਟਨ ਦੀ ਲੰਬੀ ਰੈਲੀ ’ਤੇ ਕੋਈ ਉਜਰ ਨਹੀਂ: ਬਾਦਲ

-- 19 September,2018

ਲੰਬੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ’ਚ ਰੈਲੀ ਕਰਨ ਨਾਲ ਨਾ ਤਾਂ ਕੋਈ ਫ਼ਰਕ ਪੈਂਦਾ ਹੈ ਤੇ ਨਾ ਹੀ ਇਸ ਗੱਲ ਦੀ ਕੋਈ ਫ਼ਿਕਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਚਾਈ ’ਤੇ ਚੱਲਿਆ ਹੈ ਅਤੇ ਉਨ੍ਹਾਂ ਜ਼ਿੰਦਗੀ ਵਿੱਚ ਇਸ ਤੋਂ ਵੀ ਵੱਡੀਆਂ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ ਬੇਬੁਨਿਆਦ ਤੇ ਝੂਠੇ ਹਨ।
ਇਥੇ ਪਿੰਡ ਬਾਦਲ ਵਿੱਚ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਚ ਉਨ੍ਹਾਂ ਖਿਲਾਫ਼ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖੁ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੂਰੀ ਰਿਪੋਰਟ ਨਹੀਂ ਪੜ੍ਹੀ ਹੋਣੀ। ਸ੍ਰੀ ਬਾਦਲ ਨੇ ਕਿਹਾ ਕਿ ਚਾਹੇ ਉਹ ਹੋਣ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਵੇ ਜਾਂ ਹੋਰ ਕਿਸੇ ਸੂਬੇ ਦਾ ਮੁੱਖ ਮੰਤਰੀ, ਉਹ ਕਦੇ ਵੀ ਗੋਲੀ ਚਲਾਉਣ ਲਈ ਨਹੀਂ ਆਖ ਸਕਦਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਰਕਾਰ ਗਰਮਪੰਥੀਆਂ ਨਾਲ ਮਿਲ ਕੇ ਪੰਜਾਬ ਨੂੰ ਮਾੜੇ ਹਾਲਾਤ ਵੱਲ ਧੱਕਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਗੁਮਰਾਹਕੁੰਨ ਪ੍ਰਚਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਅਮਰਿੰਦਰ ਸਿੰਘ ਜਾਂ ਹੋਰਨਾਂ ਦੇ ਖਿਲਾਫ਼ ਨਹੀਂ, ਬਲਕਿ ਉਨ੍ਹਾਂ ਦੀਆਂ ਨੀਤੀਆਂ ਦੇ ਖਿਲਾਫ਼ ਹਨ। ਸ੍ਰੀ ਬਾਦਲ ਨੇ ਕਿਹਾ ਕਿ
ਮੀਡੀਆ ਨੂੰ ਜਸਟਿਸ ਰਣਜੀਤ ਸਿੰਘ ਰਿਪੋਰਟ ਨੂੰ ਪੜ੍ਹ-ਘੋਖ ਕੇ ਸਚਾਈ ਲਿਖਣੀ ਚਾਹੀਦੀ ਹੈ। ਇਸ ਮੌਕੇ ਸ੍ਰੀ ਬਾਦਲ ਸਮਾਣਾ ਹਲਕੇ ਦੇ ਪਿੰਡ ਘਿਉਰਾ ਤੋਂ ਉਚੇਚੇ ਤੌਰ ’ਤੇ ਮਿਲਣ ਲਈ ਪੁੱਜੇ ਸੌ ਫ਼ੀਸਦ ਅੰਗਹੀਣ ਅਕਾਲੀ ਵਰਕਰ ਗੁਰਜੀਤ ਸਿੰਘ ਨੂੰ ਵੀ ਮਿਲੇ।

Facebook Comment
Project by : XtremeStudioz