Close
Menu

ਕੈਪਟਨ ਵੱਲੋਂ ਅਜਮੇਰ ਵਿੱਚ ਚਾਰ ਸਿੱਖਾਂ ‘ਤੇ ਹੋਏ ਹਮਲੇ ਦੇ ਮਾਮਲੇ ‘ਤੇ ਰਾਜਸਥਾਨ ਦੀ ਮੁੱਖ ਮੰਤਰੀ ਨਾਲ ਗੱਲਬਾਤ

-- 27 May,2017

ਚੰਡੀਗੜ•, 27 ਮਈ
ਅਜਮੇਰ ਵਿਖੇ ਚਾਰ ਸਿੱਖਾਂ ‘ਤੇ ਹੋਏ ਘਿਨਾਉਣੇ ਹਮਲੇ ਦੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਵਿੱਚ ਆਪਣੀ ਹਮਰੁਤਬਾ ਵਸੁੰਧਰਾ ਰਾਜੇ ਸਿੰਧੀਆ ਨਾਲ ਗੱਲਬਾਤ ਕਰਕੇ ਇਸ ਮਾਮਲੇ ਵਿੱਚ ਉਨ•ਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਭੀੜ ਵੱਲੋਂ ਕੀਤੀ ਹਿੰਸਾ ਦੀ ਪੂਰੀ ਤਰ•ਾਂ ਜਾਂਚ ਕਰਕੇ ਭੀੜ ਨੂੰ ਉਕਸਾਉਣ ਵਾਲੇ ਸਿਪਾਹੀ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੇ ਵਾਪਰਨ ਨੂੰ ਰੋਕਣ ਵਾਸਤੇ ਤੁਰੰਤ ਕਦਮ ਚੁੱਕਣ ਲਈ ਪੁਲੀਸ ਨੂੰ ਨਿਰਦੇਸ਼ ਜਾਰੀ ਕਰਨ ਲਈ ਵੀ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਸਰਕਾਰ ਨੂੰ ਆਖਿਆ ਕਿ ਇਸ ਘਟਨਾ ਵਿੱਚ ਦੋਸ਼ ਤੈਅ ਕਰਕੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾਵੇ।
ਮੀਡੀਆ ਰਿਪੋਰਟਾਂ ਮੁਤਾਬਕ ਅਪਰੈਲ ਮਹੀਨੇ ਵਿੱਚ ਵਾਪਰੀ ਇਸ ਘਟਨਾ ਸਬੰਧੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਘਟਨਾ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ•ਾਂ ਨੇ ਇਸ ਗੱਲ ‘ਤੇ ਵੀ ਹੈਰਾਨੀ ਜ਼ਾਹਰ ਕੀਤੀ ਕਿ ਇਹ ਘਟਨਾ ਸ਼ੋਸਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੱਕ ਸਥਾਨਕ ਪੁਲੀਸ ਦੇ ਧਿਆਨ ਵਿੱਚ ਨਹੀਂ ਆਈ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਚਾਰ ਸਿੱਖਾਂ ਨੂੰ ਇਕ ਬੋਲੈਰੋ ਐਸ.ਯੂ.ਵੀ. ਵਿੱਚੋਂ ਬਾਹਰ ਕੱਢ ਕੇ ਉਨ•ਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੂੰ ਇਕ ਸਿਪਾਹੀ ਦੀ ਕਾਰਗੁਜ਼ਾਰੀ ਬਾਰੇ ਸਾਹਮਣੇ ਆਈ ਰਿਪੋਰਟ ਤੋਂ ਵੀ ਹੈਰਾਨੀ ਹੋਈ ਹੈ ਜਿਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚਣ ਤੋਂ ਬਾਅਦ ਵੀ ਪੀੜਤਾਂ ਨੂੰ ਨਹੀਂ ਬਚਾਇਆ ਸਗੋਂ ‘ਉਨ•ਾਂ ਨੂੰ ਸਬਕ ਸਿਖਾਉਣ’ ਲਈ ਭੀੜ ਨੂੰ ਭੜਕਾਉਂਦਾ ਰਿਹਾ। ਉਨ•ਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਨ•ਾਂ ਦੋਸ਼ਾਂ ਦੀ ਜਾਂਚ ਕਰਵਾਉਣ ਅਤੇ ਦੋਸ਼ੀ ਹੋਣ ਦੀ ਸੂਰਤ ਵਿੱਚ ਸਿਪਾਹੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਰਾਜਸਥਾਨ ਸੂਬੇ ਦਾ ਘੱਟ ਗਿਣਤੀ ਕਮਿਸ਼ਨ ਨੇ 24 ਅਪਰੈਲ ਦੀ ਇਸ ਵੀਡੀਓ ਦਾ ਨੋਟਿਸ ਲੈਂਦਿਆਂ ਅਜਮੇਰ ਪੁਲੀਸ ਕੋਲੋਂ ਕਾਰਵਾਈ ਰਿਪੋਰਟ ਮੰਗੀ ਹੈ ਪਰ ਫਿਰ ਵੀ ਇਸ ਹਿੰਸਾ ਵਿੱਚ ਸ਼ਾਮਲ ਲੋਕਾਂ ਨੂੰ ਸੂਬੇ ਦੀ ਸਿਆਸੀ ਸੱਤਾ ਵੱਲੋਂ ਸਖ਼ਤ ਸੁਨੇਹਾ ਦਿੱਤੇ ਜਾਣ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੱਥਾਂ ਅਨੁਸਾਰ ਚਾਰੇ ਪੀੜਤ ਅਲਵਰ ਗੁਰਦੁਆਰਾ ਦੇ ਸੇਵਾਦਾਰ ਸਨ ਜਿਨ•ਾਂ ਨੂੰ ਲੰਗਰ ਲਈ ਰਸਦ ਇਕੱਠੀ ਕਰਨ ਮੌਕੇ ਰਾਜਗੜ• ਪਿੰਡ ਵਿੱਚ ਰੋਕ ਲਿਆ ਸੀ ਜਿਸ ਤੋਂ ਬਾਅਦ ਇਹ ਸਾਰਾ ਘਟਨਾਕ੍ਰਮ ਵਾਪਰਿਆ ਜਿਸ ਕਰਕੇ ਇਹ ਹੋਰ ਵੀ ਨਿੰਦਣਯੋਗ ਹੈ। ਉਨ•ਾਂ ਕਿਹਾ ਕਿ ਇਕ ਸੱਭਿਅਕ ਸਮਾਜ ਵਿੱਚ ਇਸ ਤਰ•ਾਂ ਦੀ ਅਸਿਹਣਸ਼ੀਲਤਾ ਲਈ ਕੋਈ ਥਾਂ ਨਹੀਂ ਹੈ ਅਤੇ ਘਟਨਾ ਨੂੰ ਫਿਰਕੂ ਰੰਗਤ ਦਿੱਤੇ ਜਾਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸ਼ੁਰੂ ਵਿੱਚ ਰੋਕ ਦੇਣਾ ਚਾਹੀਦਾ ਹੈ।

Facebook Comment
Project by : XtremeStudioz