Close
Menu

ਚੋਣ ਮਨੋਰਥ ਪੱਤਰ ਵਿੱਚ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰੇਗੀ ਕਾਂਗਰਸ: ਪਾਇਲਟ

-- 15 October,2018

ਜੈਪੁਰ, ਰਾਜਸਥਾਨ ਦੇ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੇ ਸਾਰੇ ਭਾਈਵਾਲਾਂ ਦੀ ਰਾਏ ਲਵੇਗੀ ਅਤੇ ਉਸ ਤੋਂ ਬਾਅਦ ਮੈਨੀਫੈਸਟੋ ਕਮੇਟੀ ਨੂੰ ਚੋਣ ਮਨੋਰਥ ਪੱਤਰ ਸਬੰਧੀ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਮਨੋਰਥ ਪੱਤਰ ਵਿੱਚ ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਝੂਠਾ ਵਾਅਦਾ ਕਰੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਝੂਠ ਬੋਲੇਗੀ ਜਿਸ ਨਾਲ ਵੋਟਰਾਂ ਵਿੱਚ ਉਲਝਣ ਪੈਦਾ ਹੋਵੇ। ਉਹ ਇਥੇ ਚੋਣ ਕੋਆਰਡੀਨੇਸ਼ਨ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਪੈ੍ਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਨੋਰਥ ਪੱਤਰ ਵਿੱਚ ਵਾਅਦੇ ਉਹ ਹੀ ਕੀਤੇ ਜਾਣਗੇ ਜੋ ਸਰਕਾਰ ਬਣਨ ਤੋਂ ਬਾਅਦ ਪੂਰੇ ਕੀਤੇ ਜਾ ਸਕਣ। ਇਸ ਮੀਟਿੰਗ ਵਿੱਚ ਸੀਨੀਅਰ ਕਾਂਗਰਸ ਆਗੂ ਅਸ਼ੋਕ ਗਹਿਲੋਤ, ਅਵਿਨਾਸ਼ ਪਾਂਡੇ ਅਤੇ ਰਾਮੇਸ਼ਵਰ ਦੁਦੀ ਸਮੇਤ ਹੋਰ ਆਗੂ ਸ਼ਾਮਲ ਸਨ।

Facebook Comment
Project by : XtremeStudioz