Close
Menu

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 283 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ

-- 16 May,2019

ਚੰਡੀਗੜ, 16 ਮਈ:
ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ ਮਈ 2019 ਤੱਕ ਕੁਲ 283 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ ।ਇਸ ਦੌਰਾਨ 32.7 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 1351369 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 10 ਕਰੋੜ ਰੁਪਏ ਬਣਦੀ ਹੈ। ਉਨ•ਾਂ ਦੱਸਿਆ ਇਸੇ ਤਰ•ਾਂ ਸੂਬੇ ਵਿੱਚ 8102 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 218 ਕਰੋੜ ਬਣਦੀ ਹੈ।ਇਸ ਤੋਂ ਇਲਾਵਾ ਸੂਬੇ ਵਿੱਚ 32.7 ਕਰੋੜ ਰੁਪਏ ਦੀ ਨਕਦ ਅਤੇ 22.54 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ 3743 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ•ਾਂ ਵਿਚੋਂ 3749 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ।
ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 400 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4855 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 97 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 142 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ ਜਦਕਿ 873 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਡਾ. ਰਾਜੂ ਨੇ ਦੱਸਿਆ ਕਿ ਸੀਵਿਜ਼ਲ ਐਪ ਉੱਤੇ ਹੁਣ ਤੱਕ 3855 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ•ਾਂ ਵਿੱਚੋਂ 2277 ਦਰੁਸਤ ਪਾਈਆਂ ਗਈਆਂ ਹਨ।

Facebook Comment
Project by : XtremeStudioz