Close
Menu

ਜਿੱਤ ਕੈਪਟਨ ਸਰਕਾਰ ਦੀ ਲੋਕਪ੍ਰਿਅਤਾ ’ਤੇ ਮੋਹਰ: ਕੰਗ

-- 24 September,2018

ਕੁਰਾਲੀ, ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਹੈ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਮਿਲਿਆ ਵੱਡਾ ਫ਼ਤਵਾ ਕੈਪਟਨ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਲੋਕਪ੍ਰਿਯਤਾ ’ਤੇ ਮੋਹਰ ਹੈ। ਇੱਥੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਕੰਗ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹੋਈ ਗਲਤੀ ਨੂੰ ਸੁਧਾਰਦਿਆਂ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਹੈ। ਕੰਗ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਤੇ ਉਨ੍ਹਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ ਹੁਣ ਉਹ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਲੋਕਾਂ ਵਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਸਮਰਥਕਾਂ ਨੇ ਕੰਗ ਅਤੇ ਖਿਜ਼ਰਾਬਾਦ ਦੀ ਜ਼ਿਲ੍ਹਾ ਪਰਿਸ਼ਦ ਸੀਟ ਤੋਂ ਜਿੱਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਬੰਨੀ ਕੰਗ ਨੂੰ ਵਧਾਈ ਦਿੱਤੀ। ਇਸੇ ਦੌਰਾਨ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਵਿੱਚ ਜਿੱਤ ਦਰਜ਼ ਕਰਨ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਵੀ ਕੰਗ ਨਾਲ ਮੁਲਾਕਾਤ ਕੀਤੀ ਤੇ ਅਸ਼ੀਰਵਾਦ ਲਿਆ।

Facebook Comment
Project by : XtremeStudioz