Close
Menu

ਜੀ ਐਮ ਸੀ ਨੇ ਕੈਥਲ ਦੇ ਪਿੰਡ ‘ਚ ਸਿੱਖਾਂ ‘ਤੇ ਹਮਲੇ ਦਾ ਲਿਆ ਗੰਭੀਰ ਨੋਟਿਸ, ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਮੰਗੀ

-- 23 March,2019

ਮੌਕੇ ‘ਤੇ ਜਾਣਕਾਰੀ ਹਾਸਲ ਕਰਨ ਵਾਸਤੇ ਕਮੇਟੀ ਦੀ ਟੀਮ ਭੇਜੀ ਜਾਵੇਗੀ : ਸਿਰਸਾ

ਨਵੀਂ ਦਿੱਲੀ, 23 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਹਰਿਆਣਾ ਦੇ ਕੈਥਲ ਜ਼ਿਲੇ ਵਿਚ ਪਿੰਡ ਬਦਸੂਈ ਵਿਖੇ ਵਾਪਰੀਘਟਨਾ ਜਿਸ ਵਿਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋਏ ਹਨ, ਦਾ ਗੰਭੀਰ ਨੋਟਿਸ ਲਿਆ ਹੈ ਤੇਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਆਖਿਆ ਹੈ ਕਿ ਉਹ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਦੇ ਹੁਕਮ ਦੇਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡੀ ਐਸ ਜੀ ਐਮ ਸੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ‘ਤੇ ਹੈਰਾਨੀ ਹੋਈ ਹੈਕਿ ਗੁਰਦੁਆਰਾ ਸਾਹਿਬ ਨੂੰ ਲੈ ਕੇ ਵਿਵਾਦ ਵਿਚ ਕੁਝ ਵਿਅਕਤੀਆਂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ‘ਤੇ ਹਮਲਾ ਬੋਲ ਦਿੱਤਾ। ਉਹਨਾਂ ਕਿਹਾ ਕਿ ਹਮਲੇ ਵਿਚ ਮਾਰੂਹਥਿਆਰ ਵਰਤੇ ਗਏ ਜਿਸ ਕਾਰਨ 50 ਸਾਲਾ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਜਦਕਿ 15 ਹੋਰ ਵਿਅਕਤੀ ਫੱਟੜ ਹੋ ਗਏ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈਕਿ ਸਿੱਖਾਂ ਨੂੰ ਆਪਣੇ ਧਰਮ ਦਾ ਪਾਲਣ ਕਰਨ ‘ਤੇ ਆਪਣੇ ਹੀ ਮੁਲਕ ਵਿਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਦੇਸ਼ ਦੇ ਸੰਵਿਧਾਨ ਵਿਚ ਧਰਮ ਦੀ ਆਜ਼ਾਦੀਦਿੱਤੀ ਗਈ ਹੈ।

Facebook Comment
Project by : XtremeStudioz