Close
Menu

ਡਬਲਿੳੂਟੀਓ ਦੀ ਭਾਰਤ ’ਚ ਹੋਣ ਵਾਲੀ ਬੈਠਕ ’ਚ ਹਿੱਸਾ ਨਹੀਂ ਲਵੇਗਾ ਪਾਕਿ

-- 18 March,2018

ਇਸਲਾਮਾਬਾਦ, 18 ਮਾਰਚ
ਭਾਰਤ ’ਚ ਡਿਪਲੋਮੈਟਾਂ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਦੇ ਰੋਸ ਵਜੋਂ ਪਾਕਿਸਤਾਨ ਨੇ ਦਿੱਲੀ ’ਚ ਅਗਲੇ ਹਫ਼ਤੇ ਹੋਣ ਵਾਲੀ ਵਿਸ਼ਵ ਵਪਾਰ ਸੰਸਥਾ (ਡਬਲਿੳੂਟੀਓ) ਦੀ ਬੈਠਕ ਤੋਂ ਦੂਰ ਰਹਿਣ ਦਾ ਫ਼ੈਸਲਾ ਲਿਆ ਹੈ। ਭਾਰਤ ਨੇ ਪਿਛਲੇ ਮਹੀਨੇ ਪਾਕਿਸਤਾਨ ਦੇ ਵਣਜ ਮੰਤਰੀ ਪਰਵੇਜ਼ ਮਲਿਕ ਨੂੰ ਡਬਲਿੳੂਟੀਓ ਦੀ ਦਿੱਲੀ ’ਚ 19 ਅਤੇ 20 ਮਾਰਚ ਨੂੰ ਹੋਣ ਵਾਲੀ ਮੰਤਰੀ ਪੱਧਰ ਦੀ ਰਸਮੀ ਬੈਠਕ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਇਸਲਾਮਾਬਾਦ ਨੇ ਸਵੀਕਾਰ ਕਰ ਲਿਆ ਸੀ। ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਡਿਪਲੋਮੈਟਾਂ ਦੇ ਪਰਿਵਾਰਾਂ ਨੂੰ ਲਗਾਤਾਰ ਪਰੇਸ਼ਾਨ ਕੀਤੇ ਜਾਣ ਮਗਰੋਂ ਹਾਲਾਤ ਬਦਲ ਗਏ ਹਨ ਅਤੇ ਉਨ੍ਹਾਂ ਬੈਠਕ ਤੋਂ ਲਾਂਭੇ ਰਹਿਣ ਦਾ ਫ਼ੈਸਲਾ ਲਿਆ ਹੈ। ਇਸ ਦੀ ਜਾਣਕਾਰੀ ਭਾਰਤ ਨੂੰ ਦੇ ਦਿੱਤੀ ਗਈ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਨੂੰ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਅਤੇ ਕਸ਼ਮੀਰ ’ਚ ਵਧੀਕੀਆਂ ਰੋਕਣੀਆਂ ਚਾਹੀਦੀਆਂ ਹਨ। ਖੇਤੀਬਾਡ਼ੀ ਅਤੇ ਸੇਵਾਵਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਲਈ ਭਾਰਤ ਨੇ ਅਮਰੀਕਾ, ਚੀਨ ਅਤੇ ਪਾਕਿਸਤਾਨ ਸਮੇਤ 50 ਮੁਲਕਾਂ ਦੇ ਵਣਜ ਮੰਤਰੀਆਂ ਨੂੰ ਬੈਠਕ ’ਚ ਹਿੱਸਾ ਲੈਣ ਦਾ ਸੱਦਾ ਭੇਜਿਆ ਹੈ।

Facebook Comment
Project by : XtremeStudioz