Close
Menu

ਦਰਿਆਈ ਪ੍ਰਦੂਸ਼ਣ: ਕਾਂਗਰਸ ਨੂੰ ਘੇਰਨ ਜਾ ਰਹੇ ਲੱਖਾ ਸਿਧਾਣਾ ਤੇ ਸਾਥੀ ਗ੍ਰਿਫ਼ਤਾਰ

-- 25 May,2018

ਮੋਗਾ, ਕਾਂਗਰਸੀ ਆਗੂਆਂ ਨੂੰ ਜ਼ਿਮਨੀ ਚੋਣ ਵਾਲੇ ਹਲਕੇ ਸ਼ਾਹਕੋਟ ’ਚ ਸੂਬੇ ਦੇ ਦਰਿਆਈ ਪਾਣੀਆਂ ਵਿੱਚ ਫੈਲੇ ਪ੍ਰਦੂਸ਼ਣ ਦੇ ਮੁੱਦੇ ਬਾਰੇ ਸਵਾਲ-ਜਵਾਬ ਕਰਨ ਜਾ ਰਹੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲਖਵੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਪੁਲੀਸ ਨੇ ਸਮਰਥਕਾਂ ਸਣੇ ਗ੍ਰਿਫ਼ਤਾਰ ਕਰ ਲਿਆ।

ਐੱਸਪੀ (ਜਾਂਚ) ਵਜੀਰ ਸਿੰਘ ਖਹਿਰਾ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਸਿਧਾਣਾ ਤੇ ਹੋਰਾਂ ਨੂੰ ਬਠਿੰਡਾ ਪੁਲੀਸ ਆਪਣੇ ਨਾਲ ਲੈ ਗਈ ਹੈ। ਦੱਸਣਯੋਗ ਹੈ ਕਿ ਇੱਥੇ ਮੋਗਾ-ਲੁਧਿਆਣਾ ਕੌਮੀ ਮਾਰਗ ਅਤੇ ਬਰਨਾਲਾ ਬਾਈਪਾਸ ਉੱਤੇ ਲਖਵੀਰ ਸਿੰਘ ਉਰਫ਼ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 42 ਜਣਿਆਂ ਨੂੰ ਪੁਲੀਸ ਗ੍ਰਿਫ਼ਤਾਰ ਕਰਕੇ ਥਾਣਾ ਮਹਿਣਾ ਲੈ ਗਈ। ਸੂਤਰਾਂ ਮੁਤਾਬਕ ਬਠਿੰਡਾ ਪੁਲੀਸ ਉਨ੍ਹਾਂ ਦਾ ਚੱਲਣ ਵੇਲੇ ਤੋਂ ਹੀ ਪਿੱਛਾ ਕਰ ਰਹੀ ਸੀ। ਇਸ ਮੌਕੇ ਲੱਖਾ ਸਿਧਾਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ’ਤੇ ਚੱਢਾ ਸ਼ੂਗਰ ਮਿੱਲ ਦੇ ਮਾਲਕ ਨੂੰ ਬਚਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਲੱਖਾ ਸਧਾਣਾ ਨੂੰ ਹਿਰਾਸਤ ’ਚ ਲਏ ਜਾਣ ਦੀ ਨਿਖੇਧੀ ਕੀਤੀ ਹੈ।

Facebook Comment
Project by : XtremeStudioz