Close
Menu

ਨਸ਼ਿਆਂ ਨਾਲ ਸਬੰਧਤ ਹਰੇਕ ਮੌਤ ਦੀ ਐਫ਼ਆਈਆਰ ਦਰਜ ਕਰਨ ਦੇ ਹੁਕਮ

-- 19 July,2018

ਚੰਡੀਗੜ੍ਹ, ਰਾਜ ਸਰਕਾਰ ਤੇ ਖ਼ਾਸਕਰ ਪੁਲੀਸ ਵੱਲੋਂ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਪੂਰੇ ਵੇਰਵੇ ਦਰਜ ਨਾ ਕੀਤੇ ਜਾਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਨਸ਼ਿਆਂ ਖ਼ਿਲਾਫ਼ ਕਾਇਮ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਪੁਲੀਸ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਅਜਿਹੀ ਹਰੇਕ ਸ਼ੱਕੀ ਮੌਤ ਬਾਰੇ ਐਫ਼ਆਈਆਰ ਦਰਜ ਕੀਤੀ ਜਾਵੇ। ਪੁਲੀਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਮੌਤ ਵਜੋਂ ਦਿਖਾ ਕੇ ਇਹ ਮਾਮਲਾ ਨੂੰ ਘਟਾ ਕੇ ਪੇਸ਼ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਹ ਹੁਕਮ ਬੀਤੇ ਦੋ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ਿਆਂ ਕਾਰਨ 50 ਤੋਂ ਵੱਧ ਮੌਤਾਂ ਹੋਣ ਦੇ ਮੱਦੇਨਜ਼ਰ ਦਿੱਤੇ ਗਏ ਹਨ। ਗ਼ੌਰਤਲਬ ਹੈ ਕਿ ਪੁਲੀਸ ਨੇ ਇਨ੍ਹਾਂ ਸਾਰੀਆਂ ਮੌਤਾਂ ਦਾ ਕਾਰਨ ਨਸ਼ਾ ਨਹੀਂ ਲਿਖਿਆ। ਇਹੋ ਕਾਰਨ ਹੈ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਇਥੋਂ ਤੱਕ ਦਾਅਵਾ ਕਰ ਗਏ ਕਿ ਨਸ਼ਿਆਂ ਕਾਰਨ ਸੂਬੇ ਵਿੱਚ ਮਹਿਜ਼ ਦੋ ਮੌਤਾਂ ਹੋਈਆਂ ਹਨ। ਐਸਟੀਐਫ਼ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਸਾਰੇ ਪੁਲੀਸ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਜਾਰੀ ਪੰਜ ਸਫ਼ਿਆਂ ਦੇ ਸਰਕੁਲਰ ਵਿੱਚ ਕਿਹਾ ਕਿ ਐਫ਼ਆਈਆਰ ਦਰਜ ਕਰਨ ਤੋਂ ਬਚਣ ਨਾਲ ਉਲਟਾ ਦੋਸ਼ੀਆਂ ਨੂੰ ਬਚ ਨਿਕਲਣ ਵਿੱਚ ਮਦਦ ਮਿਲ ਸਕਦੀ ਹੈ।

Facebook Comment
Project by : XtremeStudioz