Close
Menu

ਨਾਗੇਸ਼ਵਰ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਅਪੀਲ ਦਾ ਨਿਬੇੜਾ

-- 20 February,2019

ਨਵੀਂ ਦਿੱਲੀ, 20 ਫਰਵਰੀ
ਸੁਪਰੀਮ ਕੋਰਟ ਨੇ ਸੀਬੀਆਈ ਦੇ ਅੰਤਰਿਮ ਨਿਰਦੇਸ਼ਕ ਵਜੋਂ ਐੱਮ ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਅਪੀਲ ਦਾ ਅੱਜ ਨਿਬੇੜਾ ਕਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਵਿਨੀਤ ਸਰਨ ਦੇ ਬੈਂਚ ਨੇ ਕਿਹਾ ਕਿ ਸੀਬੀਆਈ ਦੇ ਸਥਾਈ ਡਾਇਰੈਕਟਰ ਦੀ ਨਿਯੁਕਤੀ ਤੋਂ ਬਾਅਦ ਹੁਣ ਇਸ ’ਚ ਕਿਸੇ ਦਖਲ ਦੀ ਲੋੜ ਨਹੀਂ ਹੈ। ਅਦਾਲਤ ਨੇ ਗ਼ੈਰਸਰਕਾਰੀ ਸੰਸਥਾ (ਐੱਨਜੀਓ) ‘ਕਾਮਨ ਕਾਜ਼’ ਦੀ ਅਪੀਲ ’ਤੇ ਇਹ ਫ਼ੈਸਲਾ ਸੁਣਾਇਆ ਜਿਸ ਨੇ ਰਾਓ ਦੀ ਸੀਬੀਆਈ ਦੇ ਅੰਤਰਿਮ ਨਿਰਦੇਸ਼ਕ ਵਜੋਂ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ।
ਇਸ ਤੋਂ ਪਹਿਲਾਂ ਪਹਿਲੀ ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੀਬੀਆਈ ਦੇ ਅੰਤਰਿਮ ਨਿਰਦੇਸ਼ਕ ਦੀ ਵਿਵਸਥਾ ਦੇ ਖ਼ਿਲਾਫ਼ ਹੈ ਅਤੇ ਕੇਂਦਰ ਨੂੰ ਤੁਰੰਤ ਜਾਂਚ ਏਜੰਸੀ ਦਾ ਸਥਾਈ ਮੁਖੀ ਨਿਯੁਕਤ ਕਰਨਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਏਜੰਸੀ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੀ ਸੀ ਅਤੇ ਅਧਿਕਾਰੀ ਲੜ ਰਹੇ ਸਨ ਤੇ ਇੱਕ-ਦੂਜੇ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੇ ਸਨ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਿਸ ਨੂੰ ਵੀ ਸੀਬੀਆਈ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਜਾਵੇ ਉਹ ਸੀਬੀਆਈ ਦੇ ਸਾਬਕਾ ਮੁਖੀ ਆਲੋਕ ਕੁਮਾਰ ਵਰਮਾ ਦੀ ਮੁੜ ਤੋਂ ਦੋ ਦਿਨ ਦੀ ਨਿਯੁਕਤੀ ਦੇ ਕਾਰਜਕਾਲ ਦੌਰਾਨ ਦੀਆਂ ਫਾਈਲਾਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਏ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਜਸਟਿਸ ਰੰਜਨ ਗੋਗੋਈ, ਜਸਟਿਸ ਏਕੇ ਸੀਕਰੀ ਤੇ ਏਵੀ ਰਮਨ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਸੀ।

Facebook Comment
Project by : XtremeStudioz