Close
Menu

ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ

-- 22 April,2019

ਚੰਡੀਗੜ, 22 ਅਪ੍ਰੈਲ: ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਰਾਜ ਵਿੱਚ ਨੋਟੀਫੀਕੇਸ਼ਨ ਹੋਣ ਦੇ ਨਾਲ ਹੀ ਨਾਮਜਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ, ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ (ਐਸ.ਸੀ) ਲਈ ਸ੍ਰੀ ਬਾਦਲ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 06-ਸ੍ਰੀ ਆਨੰਦਪੁਰ ਸਾਹਿਬ ਲਈ ਸੀ.ਪੀ.ਆਈ.ਐਮ. ਦੇ ਸ੍ਰੀ ਰਘੁਨਾਥ ਸਿੰਘ, ਲੋਕ ਸਭਾ ਹਲਕਾ – 02 ਅੰਮ੍ਰਿਤਸਰ ਤੋਂ ਅਜਾਦ ਉਮੀਦਵਾਰ ਕਾਬਲ ਸਿੰਘ,  ਲੋਕ ਸਭਾ ਹਲਕਾ 07-ਲੁਧਿਆਣਾ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਸ੍ਰੀ ਬਲਦੇਵ ਰਾਜ ਕਟਾਣਾ, ਲੋਕ ਸਭਾ ਹਲਕਾ 11-ਬਠਿੰਡਾ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਗੁਰਸੇਵਕ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਲਈ ਭਾਰਤੀਯ ਲੋਕ ਸੇਵਾ ਦਲ ਦੇ ਮਹਿੰਦਰ ਪਾਲ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 04-ਜਲੰਧਰ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। 

Facebook Comment
Project by : XtremeStudioz