Close
Menu

ਪਾਕਿਸਤਾਨੀ ਸਰਕਾਰ ਅਤੇ ਨੇਤਾਵਾਂ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

-- 17 August,2018

ਇਸਲਾਮਾਬਾਦ  — ਪਾਕਿਸਤਾਨ ਸਰਕਾਰ ਅਤੇ ਦੇਸ਼ ਦੇ ਸੀਨੀਅਰ ਨੇਤਾਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਵਾਜਪਾਈ ਨੇ ਦੋਹਾਂ ਦੇਸ਼ਾਂ ਵਿਚਕਾਰ ਦੋ-ਪੱਖੀ ਸਬੰਧਾਂ ਵਿਚ ‘ਤਬਦੀਲੀ’ ਲਿਆਉਣ ਵਿਚ ਮਹੱਤਵਪੂਰਣ ਯੋਗਦਾਨ ਦਿੱਤਾ ਅਤੇ ਵਿਕਾਸ ਲਈ ਖੇਤਰੀ ਸਹਿਯੋਗ ਦਾ ਉਹ ਲਗਾਤਾਰ ਸਮਰਥਨ ਕਰਦੇ ਰਹੇ। ਪਾਕਿਸਤਾਨ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਵਿਚਕਾਰ ਸ਼ਾਂਤੀ ਬਹਾਲੀ ਲਈ ਕੀਤੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। 

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦੱਸਿਆ,”ਸਾਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਦੀ ਦੁਖਦਾਈ ਖਬਰ ਮਿਲੀ ਹੈ।” ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ,”ਵਾਜਪਾਈ ਇਕ ਲੋਕਪ੍ਰਿਅ ਨੇਤਾ ਸਨ ਜਿਨ੍ਹਾਂ ਨੇ ਭਾਰਤ-ਪਾਕਿਸਤਾਨ ਦੇ ਸਬੰਧਾਂ ਵਿਚ ਤਬਦੀਲੀ ਲਿਆਉਣ ਵਿਚ ਯੋਗਦਾਨ ਦਿੱਤਾ ਅਤੇ ਵਿਕਾਸ ਲਈ ਸਾਰਕ ਅਤੇ ਖੇਤਰੀ ਸਹਿਯੋਗ ਦੇ ਮਹੱਤਵਪੂਰਣ ਸਮਰਥਕ ਬਣੇ ਰਹੇ।” ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਵਾਜਪਾਈ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਦੋਹਾਂ ਦੇਸ਼ਾਂ ਵਿਚਕਾਰ ਸ਼ਾਂਤੀ ਬਹਾਲੀ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ।

Facebook Comment
Project by : XtremeStudioz