Close
Menu

ਪ੍ਰਦੁੱਮਨ ਮਾਮਲੇ ਦੀ ਸੀਬੀਆਈ ਜਾਂਚ ‘ਚ ਦੇਰੀ ਕਾਰਨ ਪਰਿਵਾਰ ਨਰਾਜ਼

-- 23 September,2017

ਗੁਰੂਗ੍ਰਾਮ — ਹਰਿਆਣਾ ਦੇ ਗੁਰੂਗ੍ਰਾਮ ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੁਮਨ ਕਤਲ ਮਾਮਲੇ ਦੀ ਜਾਂਚ ਸੀਬੀਆਈ ਵਲੋਂ ਸ਼ੁਰੂ ਨਾ ਕੀਤੇ ਜਾਣ ਨੂੰ ਲੈ ਕੇ ਪਰਿਵਾਰ ਵਾਲੇ ਨਰਾਜ਼ ਹਨ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਇਸ ਮਹੀਨੇ ਜਾਂਚ ਸ਼ੁਰੂ ਨਾ ਹੋਈ ਤਾਂ ਹਾਈ ਕੋਰਟ ਜਾਣਗੇ। ਰਿਆਨ ਸਕੂਲ ਦੇ ਦੂਸਰੀ ਜਮਾਤ ਦੇ ਵਿਦਿਆਰਥੀ ਦੀ ਸਕੂਲ ਦੇ ਟਾਇਲਟ ‘ਚ 8 ਸਤੰਬਰ ਨੂੰ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿਦਿਆਰਥੀ ਦੇ ਪਰਿਵਾਰ ਵਾਲਿਆਂ ਦੀ ਮੰਗ ‘ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਤਲਕਾਂਡ ਦੀ ਸੀਬੀਆਈ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਕ ਹਫਤੇ ਤੋਂ ਵਧ ਸਮਾਂ ਬੀਤ ਜਾਣ ਦੇ ਬਾਅਦ ਵੀ ਜਾਂਚ ਸ਼ੁਰੂ ਨਹੀਂ ਹੋਈ।
ਪੀੜਤ ਪਰਿਵਾਰ ਦੇ ਵਕੀਲ ਸੁਸ਼ੀਲ ਟੇਕਰੀਵਾਲ ਨੇ ਅੱਜ ਕਿਹਾ ਕਿ ਜੇਕਰ ਸੀਬੀਆਈ ਕੱਲ੍ਹ ਤੱਕ ਜਾਂਚ ਸ਼ੁਰੂ ਨਹੀਂ ਕਰੇਗਾ ਤਾਂ ਉਹ ਸੋਮਵਾਰ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਪ੍ਰਦੁਮਨ ਦੇ ਪਿਤਾ ਵਰੁਣ ਠਾਕੁਰ ਵੀ ਜਾਂਚ ਸ਼ੁਰੂ ਹੋਣ ‘ਚ ਹੋ ਰਹੀ ਦੇਰੀ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ। ਕਾਨੂੰਨ ਦੇ ਮਾਹਰਾਂ ਦਾ ਕਹਿਣਾ ਹੈ ਕਿ ਜਾਂਚ ‘ਚ ਦੇਰੀ ਹੋਣ ਦੇ ਕਾਰਨ ਫਾਇਦਾ ਦੋਸ਼ੀਆਂ ਅਤੇ ਸ਼ੱਕੀ ਲੋਕਾਂ ਨੂੰ ਲਾਭ ਹੁੰਦਾ ਹੈ। ਇਸ ਤਰ੍ਹਾਂ ਦੀ ਸਥਿਤੀ ‘ਚ ਗਵਾਹਾਂ ਨੂੰ ਵੀ ਪ੍ਰਭਾਵਿਤ ਕਰਨ ਦੀ ਸੰਭਾਵਨਾ ਵਧ ਜਾਂਦੀ ਹੈ।

Facebook Comment
Project by : XtremeStudioz