Close
Menu

ਪ੍ਰਸ਼ਾਂਤ ਕਿਸ਼ੋਰ ਬਣੇ ਜਨਤਾ ਦਲ (ਯੂ) ਦੇ ਮੀਤ ਪ੍ਰਧਾਨ

-- 17 October,2018

ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵਿੱਚ ਦਾਖ਼ਲ ਹੋਣ ਤੋਂ ਇਕ ਮਹੀਨੇ ਬਾਅਦ ਉਹ ਪਾਰਟੀ ਦੇ ਦੂਜੇ ਸਭ ਤੋਂ ਸ਼ਕਤੀਸ਼ਾਲੀ ਵਿਅਕਤੀ ਬਣ ਗਏ ਹਨ। ਬਿਹਾਰ ਦੇ ਮੁੱਖ ਮੰਤਰੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਜਨਤਾ ਦਲ (ਯੂ) ਨੂੰ ਮਜ਼ਬੂਤੀ ਪ੍ਰਦਾਨ ਕਰਨ ਸਬੰਧੀ ਕਿਸ਼ੋਰ ’ਤੇ ਭਰੋਸਾ ਪ੍ਰਗਟਾਇਆ ਹੈ। ਪਾਰਟੀ ਦੇ ਬੁਲਾਰੇ ਕੇ.ਸੀ. ਤਿਆਗੀ ਨੇ ਕਿਹਾ ਕਿ ਕਿਸ਼ੋਰ ਦਾ ਤਜ਼ਰਬਾ ਬਿਹਾਰ ਆਧਾਰਤ ਪਾਰਟੀ ਜਨਤਾ ਦਲ (ਯੂ) ਲਈ ਮਦਦਗਾਰ ਸਾਬਤ ਹੋਵੇਗੀ।

Facebook Comment
Project by : XtremeStudioz