Close
Menu

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ-ਕੈਪਟਨ ਅਮਰਿੰਦਰ ਸਿੰਘ

-- 01 January,2019

ਚੰਡੀਗੜ•, 1 ਜਨਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨ•ਾਂ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਸ਼ਾਂਤਮਈ ਢੰਗ ਨਾਲ ਚੋਣ ਅਮਲ ਨੇਪਰੇ ਚੜ•ਨ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਸ ਵਿੱਚ ਕੁੱਲ 12,787,395 ਯੋਗ ਵੋਟਰਾਂ ਵਿੱਚੋਂ 85 ਫੀਸਦੀ ਨੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕੀਤੀ ਜੋ ਸੂਬੇ ਲਈ ਇਕ ਰਿਕਾਰਡ ਹੈ।
ਮੁੱਖ ਮੰਤਰੀ ਨੇ ਕਿਹਾ ਕਿ 13, 276 ਚੋਣ ਬੂਥਾਂ ‘ਤੇ ਵੋਟਾਂ ਪਈਆਂ ਜਿਨ•ਾਂ ਵਿੱਚੋਂ ਮਹਿਜ਼ 14 ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦਾ ਐਲਾਨ ਹੋਇਆ। ਉਨ•ਾਂ ਨੇ ਸੁਰੱਖਿਆ ਫੋਰਸਾਂ ਦੀ ਵੀ ਸ਼ਲਾਘਾ ਕੀਤੀ ਜਿਨ•ਾਂ ਨੇ ਵਿਰੋਧੀਆਂ ਵੱਲੋਂ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਰਕਰਾਰ ਰੱਖੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਕੂੜ ਪ੍ਰਚਾਰ ਨੂੰ ਮੁੱਢੋਂ ਰੱਦ ਕਰਕੇ ਵੱਡੀ ਗਿਣਤੀ ਵਿੱਚ ਵੋਟਰ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਰੁਝਾਨ ਦਰਸਾਉਂਦਾ ਹੈ ਕਿ ਸੂਬੇ ਦੇ ਵੋਟਰ ਸ਼੍ਰੋਮਣੀ ਅਕਾਲੀ ਅਤੇ ਭਾਜਪਾ ਤੇ ਆਪ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਭਰਮ-ਭੁਲੇਖਿਆਂ ‘ਚੋਂ ਪੂਰੀ ਤਰ•ਾਂ ਨਿਕਲ ਚੁੱਕੇ ਹਨ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਇਨ•ਾਂ ਪਾਰਟੀਆਂ ਵੱਲੋਂ ਫੈਲਾਏ ਜਾ ਰਹੇ ਝੂਠ ਤੋਂ ਗੁੰਮਰਾਹ ਨਹੀਂ ਹੋਣਾ ਚਾਹੁੰਦੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਤੋਂ ਕਾਂਗਰਸ ਦੇ ਹੱਕ ਵਿੱਚ ਸ਼ੁਰੂ ਹੋਈ ਲਹਿਰ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਮੁਲਕ ਦੇ ਵੱਖ-ਵੱਖ ਸੂਬਿਆਂ ਤੱਕ ਪਹੁੰਚ ਚੁੱਕੀ ਹੈ ਜੋ ਜਮਹੂਰੀਅਤ ਦੇ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪੱਖੀ ਮਾਹੌਲ ਦਾ ਸਪੱਸ਼ਟ ਸੰਕੇਤ ਦਿੱਤਾ ਹੈ। ਉਨ•ਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਸੰਸਦੀ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਬੀਤੇ 21 ਮਹੀਨਿਆਂ ਵਿੱਚ ਸੂਬੇ ਦਾ ਵਿਕਾਸ ਤੇ ਤਰੱਕੀ ਹੁੰਦੀ ਦੇਖੀ ਹੈ ਜਿਸ ਦਾ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਬੇੜਾ ਗਰਕ ਕਰ ਦਿੱਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਬਿਨਾਂ ਕਿਸੇ ਸਾਕਾਰਤਮਕ ਏਜੰਡੋਂ ਚਲਾਈ ਨਾਂ-ਪੱਖੀ ਮੁਹਿੰਮ ਦਾ ਫਾਇਦਾ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਇਆ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਨੂੰ ਲਾਭ ਪਹੁੰਚੇਗਾ।
ਹੁਣ ਤੱਕ 13,175 ਸਰਪੰਚਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਿਨ•ਾਂ ਵਿੱਚੋਂ 11241 ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧਤ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਕ੍ਰਮਵਾਰ ਸਿਰਫ 981 ਅਤੇ 100 ਸਰਪੰਚ ਚੁਣੇ ਗਏ ਹਨ। ਇਸੇ ਤਰ•ਾਂ ਹੋਰ ਛੋਟੀਆਂ ਪਾਰਟੀਆਂ ਅਤੇ ਆਜ਼ਾਦ ਤੌਰ ‘ਤੇ 813 ਸਰਪੰਚ ਚੁਣੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਨ•ਾਂ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਦਾ ਮੂੰਹ ਦੇਖਣਾ ਪਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਸੂਬੇ ਵਿੱਚ ਆਪਣਾ ਵੇਲਾ ਵਿਹਾਅ ਚੁੱਕੀ ਹੈ।

Facebook Comment
Project by : XtremeStudioz