Close
Menu

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਹੀਦੀ ਜੋੜ ਮੇਲ ‘ਤੇ ਕਾਨਫਰੈਂਸਾਂ ਨਾ ਕਰਨ ਦੀ ਅਪੀਲ

-- 14 December,2018

ਚੰਡੀਗੜ•, 14 ਦਸੰਬਰ
ਸ਼ਹੀਦੀ ਜੋੜ ਮੇਲ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੌਕੇ ਕੋਈ ਵੀ ਸਿਆਸੀ ਕਾਨਫਰੈਂਸ ਨਾ ਕਰਨ ਦੀ ਅਪੀਲ ਕੀਤੀ ਹੈ। 
ਉਨ•ਾਂ ਕਿਹਾ ਕਿ ਇਸ ਪਵਿੱਤਰ ਮੌਕੇ ਨਾ ਹੀ ਕਾਂਗਰਸ ਪਾਰਟੀ ਅਤੇ ਨਾ ਹੀ ਸੂਬਾ ਸਰਕਾਰ ਕੋਈ ਜਨਤਕ ਸਮਾਗਮ ਆਯੋਜਿਤ ਕਰੇਗੀ। 
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਉਨ•ਾਂ ਦੇ ਮਾਤਾ ਗੁਜ਼ਰੀ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਹ ਅਪੀਲ ਕੀਤੀ ਹੈ। ਉਨ•ਾਂ ਨੇ ਕਿਹਾ ਕਿ ਇਹ ਦਿਹਾੜਾ ਬਹੁਤ ਜ਼ਿਆਦਾ  ਸਤਿਕਾਰ ਸਹਿਤ ਮਣਾਇਆ ਜਾਣਾ ਚਾਹੀਦਾ ਹੈ। 
ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਇਹ ਦਿਹਾੜਾ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਸ ਨੂੰ ਸਿਆਸੀ ਲਾਹਾ ਲੈਣ ਲਈ ਇਕ ਮੰਚ ਵਜੋਂ ਸੋੜੇ ਹਿੱਤਾਂ ਲਈ ਨਹੀਂ ਵਰਤੀਆ ਜਾਣਾ ਚਾਹੀਦਾ। 
ਫਤਹਿਗੜ ਸਾਹਿਬ ਵਿੱਖੇ ਸ਼ਹੀਦੀ ਜੋੜ ਮੇਲ ਦਸਵੇਂ ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਮਹਾਨ ਬਲਿਦਾਨ ਦੇ ਸਤਿਕਾਰ ਵੱਜੋਂ ਉਸੇ ਸਮੇਂ ਤੋਂ ਹੀ ਮਨਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਮਹਿਸੂਸ ਕਰਦੇ ਹਨ ਕਿ ਇਹ ਮੌਕਾ ਸਿਆਸੀ ਪਾਰਟੀਆਂ ਲਈ ਇਕ ਮੰਚ ਬਣਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਖਾਸਕਰ ਸਿਆਸੀ ਆਗੂਆਂ ਨੂੰ ਨਿਮਾਣੇ ਸ਼ਰਧਾਲੂਆਂ ਵਜੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਭੇਂਟ ਕਰਨ ਦੀ ਅਪੀਲ ਕੀਤੀ ਹੈ। ਉਨ•ਾਂ ਨੇ ਸਿਆਸੀ ਕਾਨਫਰੈਂਸਾਂ/ਰੈਲੀਆਂ ਕਰਨ ਦੀ ਥਾਂ ਪਵਿੱਤਰ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਉਨ•ਾਂ ਨੂੰ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। 
ਗੌਰਤਲਬ ਹੈ ਕਿ ਮੁੱਖ ਮੰਤਰੀ ਵੱਜੋ ਆਪਣੇ ਪਹਿਲੇ ਕਾਰਜਕਾਲ ਦੌਰਾਨ ਕੀਤੀਆਂ ਲੀਹੋਂ ਹਟਵੀਆਂ ਵੱਖ-ਵੱਖ ਪਹਿਲਕਦਮੀਆਂ ਦੀ ਤਰਜ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ• ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੀ ਮਰਿਆਦਾ ਨੂੰ ਬਹਾਲ ਕੀਤੇ ਜਾਣ ਦੀ ਦਿਸ਼ਾ ਵੱਲ ਇਹ ਫੈਸਲਾ ਲਿਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬਾ ਪੱਧਰੀ ਜਨਤਕ ਸਮਾਰੋਹ ਨਹੀ ਮਨਾਇਆ ਸੀ। 
ਇਸੇ ਦੌਰਾਨ ਮੁੱਖ ਮੰਤਰੀ ਨੇ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਲਈ ਮਨਾਏ ਜਾਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਏ ਜਾਣ ਦੇ ਲਈ ਸਾਰੇ ਕਦਮ ਚੁੱਕੇ ਜਾਣ ਵਾਸਤੇ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਨਾ ਕੇਵਲ ਦੇਸ਼ ਤੋਂ ਸਗੋਂ ਦੁਨੀਆ ਭਰ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂ ਬਿਨਾ ਕਿਸੇ ਮੁਸ਼ਕਿਲ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ। 

Facebook Comment
Project by : XtremeStudioz