Close
Menu

ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ

-- 21 September,2018

ਕੁਆਲਾਲੰਪੁਰ, ਮਲੇਸ਼ੀਆ ਦੀ ਭਿ੍ਸ਼ਟਾਚਾਰ ਵਿਰੋਧੀ ਏਜੰਸੀ ਨੇ ਸਰਕਾਰ ਦੇ ਨਿਵੇਸ਼ ਫੰਡ ’ਚ ਲੱਖਾਂ ਡਾਲਰ ਦਾ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਹੋਰਨਾਂ ਦੋਸ਼ਾਂ ਦਾ ਵੀ ਸਾਹਮਣਾ ਕਰਨਾ ਪਵੇਗਾ। ਏਜੰਸੀ ਨੇ ਦੱਸਿਆ ਕਿ ਨਜੀਬ ਨੂੰ ਉਨ੍ਹਾਂ ਦੇ ਦਫ਼ਤਰ ’ਚੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਜੀਬ ’ਤੇ ਅਪਰਾਧਿਕ ਵਿਸ਼ਵਾਸਘਾਤ, ਭਿ੍ਸ਼ਟਾਚਾਰ ਅਤੇ ਕਾਲੇ ਧਨ ਨੂੰ ਸਫੇਦ ਕਰਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

Facebook Comment
Project by : XtremeStudioz