Close
Menu

ਮੈਕਸੀਕੋ ‘ਚ ਹੋਈ ਗੋਲੀਬਾਰੀ ਦੌਰਾਨ 5 ਲੋਕਾਂ ਦੀ ਮੌਤ

-- 25 July,2017

ਮੈਕਸੀਕੋ— ਮੈਕਸੀਕੋ ਦੇ ਇਕ ਇਲਾਕੇ ਵਿਚ ਵੱਖ-ਵੱਖ ਘਟਨਾਵਾਂ ਦੌਰਾਨ ਘੱਟ ਤੋਂ ਘੱਟ 5 ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਥਾਨਕ ਅਟਾਰਨੀ ਜਨਰਲ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਤੜਕੇ ਲਾਨੋ ਰੇਡੋਨਡੋ ਸ਼ਹਿਰ ਦੇ ਦੱਖਣੀ-ਪੱਛਮੀ ਇਲਾਕੇ ‘ਚ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਬੰਦੂਕਧਾਰੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜਖ਼ਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਦੋਸ਼ੀ ਉੱਥੋ ਫਰਾਰ ਹੋ ਗਏ। ਇਸੇ ਤਰ੍ਹਾਂ ਗੋਲੀਬਾਰੀ ਦੀ ਇਕ ਹੋਰ ਘਟਨਾ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਜਖ਼ਮੀ ਹੋ ਗਏ।
ਦੱਸ ਦਈਏ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ, ਫਿਲਹਾਲ ਗੋਲੀਬਾਰੀ ਦੇ ਮਕਸਦ ਦਾ ਪਤਾ ਨਹੀਂ ਚੱਲ ਸਕਿਆ ਹੈ। ਮੈਕਸੀਕੋ ਵਿਚ ਪਿੱਛਲੇ ਕੁੱਝ ਸਮੇਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਕਾਫ਼ੀ ਵੱਧ ਗਈਆਂ ਹਨ।

Facebook Comment
Project by : XtremeStudioz