Close
Menu

ਮੋਦੀ ਤੇ ਮਰਕਲ ਵੱਲੋਂ ਦੁਵੱਲੇ ਸਹਿਯੋਗ ਬਾਰੇ ਵਿਚਾਰ ਚਰਚਾ

-- 21 April,2018

ਬਰਲਿਨ, 21 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਰਮਨ ਚਾਂਸਲਰ ਏਂਜੇਲਾ ਮਰਕਲ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਵਧੀਆ ਰਹੀ ਹੈ ਤੇ ਉਨ੍ਹਾਂ ਦੁਵੱਲੇ ਸਹਿਯੋਗ ਤੇ ਕਈ ਆਲਮੀ ਮੁੱਦਿਆਂ ’ਤੇ ਚਰਚਾ ਕੀਤੀ ਹੈ। ਸ੍ਰੀ ਮੋਦੀ ਨੇ ਚੋਗਮ ਸੰਮੇਲਨ ਦੌਰਾਨ ਵੱਖ ਵੱਖ ਦੇਸ਼ਾਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਤੇ ਉਥੋਂ ਵਾਪਸੀ ’ਤੇ ਬੀਬੀ ਮਰਕਲ ਨੂੰ ਮਿਲੇ। ਤਿੰਨ ਦੇਸ਼ਾਂ ਦੇ ਦੌਰੇ ਦਾ ਇਹ ਉਨ੍ਹਾਂ ਦਾ ਆਖਰੀ ਪੜਾਅ ਸੀ। ਮੋਦੀ ਨੇ ਟਵੀਟ ਕੀਤਾ ‘‘ਚਾਂਸਲਰ ਏਂਜੇਲਾ ਮਰਕਲ ਨਾਲ ਮੁਲਾਕਾਤ ਬਹੁਤ ਵਧੀਆ ਰਹੀ। ਅਸੀਂ ਭਾਰਤ-ਜਰਮਨੀ ਸਹਿਯੋਗ ਤੇ ਨਾਲ ਹੀ ਹੋਰ ਆਲਮੀ ਮੁੱਦਿਆਂ ਬਾਰੇ ਚਰਚਾ ਕੀਤੀ।’’
ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਮੋਦੀ ਦੀ ਫੇਰੀ ਭਾਰਤ ਦੀ ਰਣਨੀਤਕ ਭਿਆਲੀ ਨੂੰ ਮਜ਼ਬੂਤ ਕਰਨ ਦੀ ਭਾਰਤ ਦੀ ਆਪਸੀ ਚਾਹਤ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਇਹ ਦੋਵੇਂ ਦੇਸ਼ਾਂ ਵੱਲੋਂ ਉਚ ਪੱਧਰ ਦੇ ਵਟਾਂਦਰੇ ਦੀ ਗਤੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦਰਸਾਉਂਦੀ ਹੈ। ਬੀਬੀ ਮਰਕਲ ਨੇ ਪਿਛਲੇ ਮਹੀਨੇ ਹੀ ਚੌਥੀ ਵਾਰ ਜਰਮਨੀ ਦੇ ਚਾਂਸਲਰ ਦਾ ਅਹੁਦਾ ਸੰਭਾਲਿਆ ਸੀ ਜਿਸ ਤੋਂ ਬਾਅਦ ਇਹ ਉਨ੍ਹਾਂ ਦੀ ਸ੍ਰੀ ਮੋਦੀ ਨਾਲ ਇਹ ਪਹਿਲੀ ਮੀਟਿੰਗ ਹੈ। ਜਰਮਨੀ ਯੂਰੋਪੀਅਨ ਸੰਘ ਵਿੱਚ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਿਆਲ ਹੈ।

Facebook Comment
Project by : XtremeStudioz