Close
Menu

ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ ‘ਚ ਜਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ 60 ਲੱਖ ਰੁਪਏ ਦੇ ਮੁਆਵਜ਼ੇ ਨੂੰ ਪ੍ਰਾਵਨਗੀ

-- 11 December,2018

ਚੰਡੀਗੜ•, 11 ਦਸੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ ਵਿੱਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ ‘ਤੇ ਮੁੜ ਵਸੇਬਾ ਵਿਭਾਗ ਦੀਆਂ ਹਦਾਇਤਾਂ ‘ਚ ਢਿੱਲ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਖਾਲਸਾ ਮਿਡਲ ਸਕੂਲ ਬੜਾ ਬਜ਼ਾਰ ਲਈ ਇਸ ਦੇ ਨਿਰਮਾਣ ਵਾਸਤੇ ਕੁੱਲ ਰਾਸ਼ੀ 60 ਲੱਖ ਵਿੱਚੋਂ 50 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ ਕਿਉਂਕਿ ਪੁਰਾਣੀ ਇਮਾਰਤ ਅਸੁਰੱਖਿਅਤ ਐਲਾਨੀ ਗਈ ਹੈ। ਇਸੇ ਤਰ•ਾਂ ਹੀ 2 ਲੱਖ ਰੁਪਏ ਦੀ ਵਿੱਤੀ ਮਦਦ ਸੰਗਮ ਸਿੰਘ ਪੁੱਤਰ ਮਨਜੀਤ ਸਿੰਘ ਪੰਜਾਬੀ ਕਾਲੋਨੀ ਬੜਾ ਬਜ਼ਾਰ ਨੂੰ ਉਸ ਦੀ ਦੁਕਾਨ ਨੂੰ ਹੋਏ ਨੁਕਸਾਨ ਲਈ ਮੁਹੱਈਆ ਕਰਵਾਈ ਜਾਵੇਗੀ। ਇਸੇ ਤਰ•ਾਂ ਹੀ ਤਿੰਨ ਲੱਖ ਰੁਪਏ ਗੁਰਮੀਤ ਸਿੰਘ ਪੁੱਤਰ ਗੁਰਮੁਖ ਸਿੰਘ ਨੂੰ ਦਿੱਤੇ ਜਾਣਗੇ ਜਿਸ ਦੇ ਸਕੂਟੀ ਸ਼ੋਅ ਰੂਮ ਨੂੰ ਝਗੜਿਆਂ ਦੌਰਾਨ ਅੱਗ ਲਾ ਦਿੱਤੀ ਗਈ ਸੀ। ਇਸੇ ਤਰ•ਾਂ ਹੀ ਟਰੱਕ ਪੀ.ਬੀ.-02-ਬੀ.ਵੀ.-7632 ਦੇ ਮਾਲਕ ਸਤਪਾਲ ਸਿੰਘ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਸ਼ਿਲੌਂਗ ਦੰਗਿਆਂ ਦੌਰਾਨ ਉਸ ਦੇ ਟਰੱਕ ਨੂੰ ਅੱਗ ਲਾ ਦਿੱਤੀ ਗਈ ਸੀ। 
ਇਸ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਸਾ ਦੌਰਾਨ ਸਿੱਖ ਭਾਈਚਾਰੇ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਤੇ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਫ਼ਦ ਉਥੇ ਭੇਜਿਆ ਸੀ। ਇਸ ਵਫ਼ਦ ਨੇ ਭਾਈਚਾਰੇ ਦੇ ਮੈਂਬਰਾਂ ਨਾਲ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ ਅਤੇ ਉਨ•ਾਂ ਨੇ ਸਿੱਖਾਂ ਨੂੰ ਵਿੱਤੀ ਸਹਇਤਾ ਦੇਣ ਦੀ ਬੇਨਤੀ ਕੀਤੀ। ਸ਼ਿਲੌਂਗ ਤੋਂ ਵਾਪਿਸ ਆਉਣ ਤੋਂ ਬਾਅਦ ਵਫ਼ਦ ਨੇ ਆਪਣੀ ਰਿਪੋਰਟ ਪੇਸ਼ ਕੀਤੀ ‘ਤੇ ਮੁੱਖ ਮੰਤਰੀ ਨੂੰ ਸਥਿਤੀ ਬਾਰੇ ਜਾਣੂ ਕਰਵਾਇਆ। ਕੈਪਟਨ ਅਮਰਿੰਦਰ ਸਿੰਘ  ਨੇ 28 ਸਤੰਬਰ 2018 ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਉਨ•ਾਂ ਨੂੰ ਲੋੜੀਂਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਜਿਨ•ਾਂ ਦੀਆਂ ਦੁਕਾਨਾਂ ਅੱਗ ਨਾਲ ਸੜ ਗਈਆਂ ਸਨ। ਇਸ ਤੋਂ ਇਲਾਵਾ ਭਾਈਚਾਰੇ ਵੱਲੋਂ ਚਲਾਏ ਜਾਂਦੇ ਸਕੂਲ ਲਈ ਵੀ ਲੋੜੀਂਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। 

Facebook Comment
Project by : XtremeStudioz